IMG-LOGO
ਹੋਮ ਪੰਜਾਬ: ਬਰਨਾਲਾ ਸਫ਼ਾਈ ਕਰਮਚਾਰੀ ਮਾਮਲਾ: ਰਾਜਾ ਵੜਿੰਗ ਵੱਲੋਂ 1 ਲੱਖ ਦੀ...

ਬਰਨਾਲਾ ਸਫ਼ਾਈ ਕਰਮਚਾਰੀ ਮਾਮਲਾ: ਰਾਜਾ ਵੜਿੰਗ ਵੱਲੋਂ 1 ਲੱਖ ਦੀ ਆਰਥਿਕ ਮਦਦ ਤੇ ਹਾਈ ਕੋਰਟ ਜਾਣ ਦਾ ਐਲਾਨ

Admin User - Jul 25, 2026 10:23 PM
IMG

ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਨਾਲ ਹੋਈ ਕਥਿਤ ਧੱਕੇਸ਼ਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ। ਪੀੜਤ ਕਰਮਚਾਰੀਆਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਰਾਜਾ ਵੜਿੰਗ ਨੇ ਸਫ਼ਾਈ ਕਰਮਚਾਰੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਨੂੰ ₹1 ਲੱਖ ਦੀ ਆਰਥਿਕ ਸਹਾਇਤਾ ਸੌਂਪੀ ਅਤੇ ਭਰੋਸਾ ਦਿੱਤਾ ਕਿ ਝੜਪ ਦੌਰਾਨ ਜ਼ਖ਼ਮੀ ਹੋਏ ਕਰਮਚਾਰੀਆਂ ਦੇ ਇਲਾਜ ਦਾ ਪੂਰਾ ਖ਼ਰਚ ਵੀ ਕਾਂਗਰਸ ਪਾਰਟੀ ਵੱਲੋਂ ਚੁੱਕਿਆ ਜਾਵੇਗਾ।

ਇਸ ਘਟਨਾ ਦੇ ਵਿਰੋਧ ਵਿੱਚ ਰਾਜਾ ਵੜਿੰਗ ਦੀ ਅਗਵਾਈ ਹੇਠ ਬਰਨਾਲਾ ਵਿੱਚ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿੱਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਕਾਂਗਰਸ ਦੇ ਕਈ ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਢੰਗ ਨਾਲ ਰੋਸ ਜਤਾਉਂਦਿਆਂ ਪੀੜਤ ਸਫ਼ਾਈ ਕਰਮਚਾਰੀਆਂ ਲਈ ਇਨਸਾਫ਼ ਦੀ ਮੰਗ ਕੀਤੀ।

ਰਾਜਾ ਵੜਿੰਗ ਨੇ ਪੁਲਿਸ ਦੀ ਭੂਮਿਕਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਇਸੇ ਤਹਿਤ ਉਨ੍ਹਾਂ ਨੇ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਬਰਨਾਲਾ ਦੇ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਕੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਲਈ ਰਸਮੀ ਮੰਗ-ਪੱਤਰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਹਨ। ਕਾਂਗਰਸ ਨੇ ਦਾਅਵਾ ਕੀਤਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਕਾਨੂੰਨੀ ਅਤੇ ਲੋਕਤੰਤਰੀ ਰਸਤਾ ਅਪਣਾਇਆ ਜਾਵੇਗਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.