IMG-LOGO
ਹੋਮ ਪੰਜਾਬ: ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਕਾਰਜਕਾਰੀ VC, ਜਾਣੋ...

ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਕਾਰਜਕਾਰੀ VC, ਜਾਣੋ ਕਿਹੜੇ ਅਧਿਕਾਰੀ ਨੂੰ ਮਿਲੀ ਜ਼ਿੰਮੇਵਾਰੀ

Admin User - Jul 26, 2026 10:59 AM
IMG

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ ਦੇ ਨਿਯਮਤ ਵਾਈਸ ਚਾਂਸਲਰ ਦੀ ਚੋਣ ਹੋਣ ਤੱਕ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਅਹਿਮ ਨਿਯੁਕਤੀ ਕੀਤੀ ਹੈ। ਯੂਨੀਵਰਸਿਟੀ ਦੇ ਚਾਂਸਲਰ ਵਜੋਂ ਰਾਜਪਾਲ ਨੇ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਆਈ.ਏ.ਐੱਸ. (IAS) ਮਨਜੀਤ ਸਿੰਘ ਬਰਾੜ ਨੂੰ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੌਂਪੀ ਹੈ।


ਰਾਜਪਾਲ ਦਫ਼ਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਕਦਮ ਯੂਨੀਵਰਸਿਟੀਜ਼ ਐਕਟ, 1998 ਦੀ ਧਾਰਾ 14(6) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੁੱਕਿਆ ਗਿਆ ਹੈ:


  •  ਮਨਜੀਤ ਸਿੰਘ ਬਰਾੜ ਆਪਣੇ ਮੌਜੂਦਾ ਪ੍ਰਸ਼ਾਸਕੀ ਅਹੁਦੇ ਦੇ ਨਾਲ-ਨਾਲ VC ਦੇ ਫਰਜ਼ ਵੀ ਨਿਭਾਉਣਗੇ। ਇਸ ਵਾਧੂ ਕਾਰਜਭਾਰ ਲਈ ਉਨ੍ਹਾਂ ਨੂੰ ਕੋਈ ਵੱਖਰਾ ਮਾਣ ਭੱਤਾ ਨਹੀਂ ਦਿੱਤਾ ਜਾਵੇਗਾ।


  • ਇਹ ਆਰਜ਼ੀ ਵਿਵਸਥਾ ਉਦੋਂ ਤੱਕ ਲਾਗੂ ਰਹੇਗੀ, ਜਦੋਂ ਤੱਕ ਯੂਨੀਵਰਸਿਟੀ ਨੂੰ ਪੱਕਾ ਵਾਈਸ ਚਾਂਸਲਰ ਨਹੀਂ ਮਿਲ ਜਾਂਦਾ।


ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ 3 ਸਾਲ ਦਾ ਕਾਰਜਕਾਲ ਹਾਲ ਹੀ ਵਿੱਚ ਸਮਾਪਤ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨਵੇਂ ਅਤੇ ਰੈਗੂਲਰ ਵਾਈਸ ਚਾਂਸਲਰ ਦੀ ਚੋਣ ਲਈ ਨਿਯਮਤ ਪ੍ਰਕਿਰਿਆ ਪਹਿਲਾਂ ਹੀ ਆਰੰਭ ਦਿੱਤੀ ਹੈ।


ਸਰਕਾਰੀ ਸੂਤਰਾਂ ਅਨੁਸਾਰ, ਨਵੇਂ VC ਦੀ ਨਿਯੁਕਤੀ ਦੀ ਪ੍ਰਕਿਰਿਆ ਜਲਦ ਪੂਰੀ ਕਰ ਲਈ ਜਾਵੇਗੀ ਤਾਂ ਜੋ ਮੈਡੀਕਲ ਸਿੱਖਿਆ ਨਾਲ ਜੁੜੇ ਕੰਮਕਾਜ ਵਿੱਚ ਕੋਈ ਰੁਕਾਵਟ ਨਾ ਆਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.