IMG-LOGO
ਹੋਮ ਪੰਜਾਬ: ਫਤਹਿਗੜ੍ਹ ਸਾਹਿਬ: ਜਾਇਦਾਦ ਰਜਿਸਟ੍ਰੇਸ਼ਨ 'ਚ ਹੁਣ ਔਖੇ ਸ਼ਬਦਾਂ ਦੀ ਥਾਂ...

ਫਤਹਿਗੜ੍ਹ ਸਾਹਿਬ: ਜਾਇਦਾਦ ਰਜਿਸਟ੍ਰੇਸ਼ਨ 'ਚ ਹੁਣ ਔਖੇ ਸ਼ਬਦਾਂ ਦੀ ਥਾਂ ਵਰਤੀ ਜਾਵੇਗੀ ਸੌਖੀ ਪੰਜਾਬੀ, ਲੋਕਾਂ ਲਈ ਦਸਤਾਵੇਜ਼ ਸਮਝਣੇ ਹੋਣਗੇ ਆਸਾਨ: ਵਿਧਾਇਕ ਲਖਵੀਰ ਸਿੰਘ ਰਾਏ

Admin User - Jul 26, 2026 03:40 PM
IMG

ਫਤਹਿਗੜ੍ਹ ਸਾਹਿਬ, 26 ਜੁਲਾਈ 2026: ਪੰਜਾਬ ਸਰਕਾਰ ਨੇ ਜਾਇਦਾਦ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਲੋਕ-ਪੱਖੀ ਅਤੇ ਸਰਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਫੈਸਲੇ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਹੁਣ ਮਾਲ ਵਿਭਾਗ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦੌਰਾਨ ਵਰਤੇ ਜਾਂਦੇ 35 ਔਖੇ ਅਤੇ ਗੁੰਝਲਦਾਰ ਸ਼ਬਦਾਂ ਦੀ ਥਾਂ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਸੌਖੇ ਪੰਜਾਬੀ ਸ਼ਬਦ ਵਰਤੇ ਜਾਣਗੇ।

ਵਿਧਾਇਕ ਰਾਏ ਨੇ ਕਿਹਾ ਕਿ ਲੰਬੇ ਸਮੇਂ ਤੋਂ ਮਾਲ ਵਿਭਾਗ ਦੀ ਕਾਰਵਾਈ ਵਿੱਚ ਵਰਤੇ ਜਾ ਰਹੇ ਕਈ ਸ਼ਬਦ ਆਮ ਨਾਗਰਿਕਾਂ ਲਈ ਸਮਝਣੇ ਮੁਸ਼ਕਲ ਸਨ, ਜਿਸ ਕਾਰਨ ਉਨ੍ਹਾਂ ਨੂੰ ਦਸਤਾਵੇਜ਼ਾਂ ਨੂੰ ਸਮਝਣ ਲਈ ਦੂਜਿਆਂ ਦੀ ਮਦਦ ਲੈਣੀ ਪੈਂਦੀ ਸੀ। ਹੁਣ ਸਰਕਾਰ ਦੇ ਇਸ ਫੈਸਲੇ ਨਾਲ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ ਸੌਖੀ ਪੰਜਾਬੀ ਵਿੱਚ ਤਿਆਰ ਹੋਣਗੇ, ਜਿਸ ਨਾਲ ਲੋਕਾਂ ਨੂੰ ਨਾ ਸਿਰਫ਼ ਸਹੂਲਤ ਮਿਲੇਗੀ, ਸਗੋਂ ਸਰਕਾਰੀ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਲੋਕਾਂ ਦੀ ਪਹੁੰਚ ਵਿੱਚ ਆਵੇਗੀ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਮਾਲ ਅਤੇ ਮੁੜ-ਵਸੇਬਾ ਵਿਭਾਗ ਵੱਲੋਂ ਗਠਿਤ ਵਿਸ਼ੇਸ਼ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਇਹ ਫੈਸਲਾ ਲਾਗੂ ਕੀਤਾ ਗਿਆ ਹੈ। ਇਸ ਅਧੀਨ 35 ਔਖੇ ਸ਼ਬਦਾਂ ਦੀ ਥਾਂ 35 ਸੌਖੇ ਪੰਜਾਬੀ ਸ਼ਬਦਾਂ ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਹਰ ਨਾਗਰਿਕ ਆਪਣੀ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਬਿਨਾਂ ਕਿਸੇ ਵਾਧੂ ਸਹਾਇਤਾ ਦੇ ਆਸਾਨੀ ਨਾਲ ਸਮਝ ਸਕੇ।


ਵਿਧਾਇਕ ਰਾਏ ਨੇ ਇਹ ਵੀ ਦੱਸਿਆ ਕਿ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਸ਼ਬਦਾਂ ਦੀ ਵਰਤੋਂ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਣ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਇਨ੍ਹਾਂ ਸੌਖੇ ਪੰਜਾਬੀ ਸ਼ਬਦਾਂ ਨੂੰ ਤਰਜੀਹ ਦੇ ਕੇ ਲਾਗੂ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਹੋਰ ਵੱਧ ਲਾਭ ਮਿਲੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.