IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਦਾ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 187 ਦਿਨ,...

ਪੰਜਾਬ ਪੁਲਿਸ ਦਾ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 187 ਦਿਨ, ਹੁਣ ਤੱਕ ਕੀਤੀਆਂ 53,248 ਗ੍ਰਿਫ਼ਤਾਰੀਆਂ

Admin User - Jul 27, 2026 11:05 AM
IMG

 ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ 'ਗੈਂਗਸਤਰਾਂ ਤੇ ਵਾਰ' ਮੁਹਿੰਮ ਦੇ 187ਵੇਂ ਦਿਨ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨਾਲ ਮਿਲ ਕੇ ਸੂਬੇ ਦੇ ਚਿੰਨ੍ਹਿਤ ਅਤੇ ਮੈਪ ਕੀਤੇ ਇਲਾਕਿਆਂ ਵਿੱਚ targeted ਛਾਪੇਮਾਰੀ ਕੀਤੀ। ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਕੁੱਲ 532 ਥਾਵਾਂ 'ਤੇ ਛਾਪੇ ਮਾਰੇ ਗਏ, ਜਿਸ ਵਿੱਚ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ 3 ਇਸ਼ਤਿਹਾਰੀ ਭਗੌੜਿਆਂ (Proclaimed Offenders) ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 1 ਹਥਿਆਰ ਬਰਾਮਦ ਕੀਤਾ ਗਿਆ ਹੈ। ਇਸ ਤਾਜ਼ਾ ਕਾਰਵਾਈ ਨਾਲ 'ਗੈਂਗਸਤਰਾਂ ਤੇ ਵਾਰ' ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ 53,248 'ਤੇ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਉਖਾੜਨ ਲਈ ਇਹ ਕਾਰਵਾਈਆਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ। ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਅਪਰਾਧੀਆਂ ਬਾਰੇ ਕੋਈ ਵੀ ਜਾਣਕਾਰੀ ਹੈ, ਤਾਂ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 'ਤੇ ਬਿਨਾਂ ਆਪਣੀ ਪਛਾਣ ਉਜਾਗਰ ਕੀਤੇ ਗੁਪਤ ਤੌਰ 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.