IMG-LOGO
ਹੋਮ ਪੰਜਾਬ: ਅੱਜ ਸੂਬੇ ਭਰ 'ਚ ਰੋਡਵੇਜ਼ ਕਾਮਿਆਂ ਦਾ ਪ੍ਰਦਰਸ਼ਨ, ਸ਼ਹਿਰ-ਸ਼ਹਿਰ ਕਰਨਗੇ...

ਅੱਜ ਸੂਬੇ ਭਰ 'ਚ ਰੋਡਵੇਜ਼ ਕਾਮਿਆਂ ਦਾ ਪ੍ਰਦਰਸ਼ਨ, ਸ਼ਹਿਰ-ਸ਼ਹਿਰ ਕਰਨਗੇ ਗੇਟ ਰੈਲੀਆਂ

Admin User - Jul 27, 2026 11:08 AM
IMG

ਪੰਜਾਬ ਰਾਜ ਪਨਬੱਸ/ਪੰਜਾਬ ਰੋਡਵੇਜ਼ ਕਾਂਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਅੱਜ ਸੂਬੇ ਭਰ ਦੇ ਵੱਖ-ਵੱਖ ਬੱਸ ਡਿਪੂਆਂ 'ਤੇ ਰੋਡਵੇਜ਼ ਕਾਮੇ ਵਿਸ਼ਾਲ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਭੜਾਸ ਕੱਢ ਰਹੇ ਹਨ। ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬੱਸਾਂ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਅਤੇ ਮਾਨ ਭੱਤਿਆਂ ਨਾਲ ਜੁੜੀਆਂ ਮੰਗਾਂ 'ਤੇ ਸਿਰਫ਼ ਭਰੋਸੇ ਹੀ ਦਿੱਤੇ ਗਏ ਹਨ, ਪਰ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਹੋਈ। ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਕਾਰਨ ਰੋਡਵੇਜ਼ ਕਾਮਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਦੇ ਪ੍ਰਦਰਸ਼ਨ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਕੋਈ ਈਮਾਨਦਾਰਾਨਾ ਹੱਲ ਨਾ ਕੱਢਿਆ, ਤਾਂ 3 ਅਗਸਤ ਤੋਂ 5 ਅਗਸਤ ਤੱਕ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜੇਕਰ ਰੋਡਵੇਜ਼ ਕਾਮੇ 3 ਤੋਂ 5 ਅਗਸਤ ਤੱਕ ਚੱਕਾ ਜਾਮ ਕਰਨ ਦੇ ਆਪਣੇ ਫ਼ੈਸਲੇ 'ਤੇ ਅੜੇ ਰਹਿੰਦੇ ਹਨ, ਤਾਂ ਆਉਣ ਵਾਲੇ ਦਿਨਾਂ ਵਿੱਚ ਆਮ ਜਨਤਾ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੀਆਂ ਸਵਾਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.