ਤਾਜਾ ਖਬਰਾਂ
ਪੰਜਾਬ ਪੁਲਿਸ ਨੂੰ ਵਿਦੇਸ਼ ਵਿੱਚ ਲੁਕੇ ਬੈਠੇ ਗੈਂਗਸਟਰਾਂ ਖ਼ਿਲਾਫ਼ ਵੱਡੀ ਸਫ਼ਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਅਤੇ ਇੰਟਰਪੋਲ ਦੇ ਸਹਿਯੋਗ ਨਾਲ ਮੋਸਟ ਵਾਂਟੇਡ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਹੈ। ਪੁਲਿਸ ਮੁਤਾਬਕ ਮੁਲਜ਼ਮ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਲੁਕ ਕੇ ਪੰਜਾਬ ਵਿੱਚ ਆਪਣਾ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ। ਉਸ ਖ਼ਿਲਾਫ਼ ਕਤਲ ਦੇ ਚਾਰ ਮਾਮਲਿਆਂ ਸਮੇਤ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਤੋਂ ਬਚਣ ਲਈ ਉਹ ਲਗਾਤਾਰ ਆਪਣੀ ਲੋਕੇਸ਼ਨ ਬਦਲਦਾ ਰਿਹਾ, ਪਰ ਆਖ਼ਰਕਾਰ ਸਾਂਝੇ ਆਪ੍ਰੇਸ਼ਨ ਦੌਰਾਨ ਉਸ ਨੂੰ ਭਾਰਤ ਲਿਆਉਣ ਵਿੱਚ ਸਫ਼ਲਤਾ ਹਾਸਲ ਹੋਈ।
Get all latest content delivered to your email a few times a month.