ਤਾਜਾ ਖਬਰਾਂ
ਪਟਿਆਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨਕਾਬਪੋਸ਼ ਨੌਜਵਾਨਾਂ ਨੇ ਇੱਕ ਰਿਹਾਇਸ਼ੀ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਦੋਵੇਂ ਹਮਲਾਵਰ ਮੋਟਰਸਾਈਕਲ 'ਤੇ ਆਏ ਅਤੇ ਘਰ ਵੱਲ ਪੈਟਰੋਲ ਬੰਬ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਹਮਲੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਇਸ ਪੂਰੀ ਵਾਰਦਾਤ ਦੀ ਵੀਡੀਓ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਦੇ ਆਧਾਰ 'ਤੇ ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
Get all latest content delivered to your email a few times a month.