IMG-LOGO
ਹੋਮ ਪੰਜਾਬ: ਬਰਨਾਲਾ 'ਚ ਸਫਾਈ ਕਰਮਚਾਰੀਆਂ ਦੇ ਧਰਨੇ 'ਚ ਪਹੁੰਚੇ ਸੁਖਬੀਰ ਬਾਦਲ,...

ਬਰਨਾਲਾ 'ਚ ਸਫਾਈ ਕਰਮਚਾਰੀਆਂ ਦੇ ਧਰਨੇ 'ਚ ਪਹੁੰਚੇ ਸੁਖਬੀਰ ਬਾਦਲ, ਪੱਕੀ ਨੌਕਰੀ ਦਾ ਕੀਤਾ ਵਾਅਦਾ; ਪੇਪਰ ਲੀਕ ਮਾਮਲੇ 'ਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ...

Admin User - Jul 27, 2026 07:38 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਚੱਲ ਰਹੇ ਧਰਨੇ ਵਿੱਚ ਸ਼ਿਰਕਤ ਕਰਕੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਲਾਠੀਚਾਰਜ ਵਿੱਚ ਜ਼ਖਮੀ ਹੋਏ ਕਰਮਚਾਰੀਆਂ ਦਾ ਹਸਪਤਾਲ ਪਹੁੰਚ ਕੇ ਹਾਲਚਾਲ ਵੀ ਪੁੱਛਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਲਾਠੀਚਾਰਜ ਨੂੰ ਗੈਰ-ਜ਼ਰੂਰੀ ਅਤੇ ਨਿੰਦਣਯੋਗ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ 'ਤੇ ਬਲ ਦੀ ਵਰਤੋਂ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਕਾਰਵਾਈ ਲਈ ਜ਼ਿੰਮੇਵਾਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਇਹ ਭਰੋਸਾ ਵੀ ਦਿੱਤਾ ਕਿ ਸਫਾਈ ਕਰਮਚਾਰੀਆਂ ਨੂੰ ਪੱਕੀ ਨੌਕਰੀ ਦੇਣ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹਜ਼ਾਰਾਂ ਸਫਾਈ ਕਰਮਚਾਰੀਆਂ ਨੂੰ ਨਿਯਮਤ ਕੀਤਾ ਗਿਆ ਸੀ ਅਤੇ ਅਕਾਲੀ ਦਲ ਇਸ ਨੀਤੀ ਨੂੰ ਅੱਗੇ ਵਧਾਏਗਾ।

ਸੁਖਬੀਰ ਬਾਦਲ ਨੇ ਬਰਨਾਲਾ ਨਗਰ ਨਿਗਮ ਚੋਣਾਂ ਦੌਰਾਨ ਕਥਿਤ ਬੂਥ ਕੈਪਚਰਿੰਗ ਦੇ ਦੋਸ਼ਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਬਣਨ 'ਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਪੰਜਾਬ ਦੀ ਤਰੱਕੀ ਆਪਸੀ ਭਾਈਚਾਰੇ ਨਾਲ ਹੀ ਸੰਭਵ ਹੈ।

ਇਸ ਮੌਕੇ ਉਨ੍ਹਾਂ ਨੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੀ ਘੇਰਿਆ ਅਤੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਇਸ ਮੁੱਦੇ 'ਤੇ ਰਾਜ ਭਰ ਵਿੱਚ ਸੰਘਰਸ਼ ਸ਼ੁਰੂ ਕਰੇਗਾ। ਇਸ ਤੋਂ ਇਲਾਵਾ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਮੁਆਫ਼ੀ ਮੰਗਣ ਨਾਲ ਗੱਲ ਨਹੀਂ ਬਣੇਗੀ, ਸਗੋਂ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.