IMG-LOGO
ਹੋਮ ਰਾਸ਼ਟਰੀ, ਖੇਡਾਂ, ਸ਼੍ਰੀਲੰਕਾ ਦੌਰੇ ਲਈ 15 ਮੈਂਬਰੀ ਟੈਸਟ ਟੀਮ ਦਾ ਐਲਾਨ: ਸ਼ੁਭਮਨ...

ਸ਼੍ਰੀਲੰਕਾ ਦੌਰੇ ਲਈ 15 ਮੈਂਬਰੀ ਟੈਸਟ ਟੀਮ ਦਾ ਐਲਾਨ: ਸ਼ੁਭਮਨ ਗਿੱਲ ਦੀ ਅਗਵਾਈ ਹੇਠ ਖੇਡੇਗੀ 'ਟੀਮ ਇੰਡੀਆ'; ਸਾਰਾਂਸ਼ ਜੈਨ ਨਵਾਂ ਚਿਹਰਾ, ਜਡੇਜਾ ਦੀ ਵਾਪਸੀ

Admin User - Jul 28, 2026 11:37 AM
IMG

ਸ਼੍ਰੀਲੰਕਾ ਖ਼ਿਲਾਫ਼ ਹੋਣ ਵਾਲੀ 2 ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰ ਲਈ ਗਈ ਹੈ। ਬੋਰਡ ਵੱਲੋਂ ਐਲਾਨੀ ਗਈ 15 ਮੈਂਬਰੀ ਟੀਮ ਵਿੱਚ ਕਪਤਾਨੀ ਦੀ ਜ਼ਿੰਮੇਵਾਰੀ ਸ਼ੁਭਮਨ ਗਿੱਲ ਨੂੰ ਸੌਂਪੀ ਗਈ ਹੈ। ਚੋਣਕਾਰਾਂ ਨੇ ਸਪਿਨਰ ਵਾਸ਼ਿੰਗਟਨ ਸੁੰਦਰ ਨੂੰ ਬਾਹਰ ਦਾ ਰਸਤਾ ਦਿਖਾਉਂਦਿਆਂ ਮੱਧ ਪ੍ਰਦੇਸ਼ ਦੇ ਉੱਭਰਦੇ ਆਲਰਾਊਂਡਰ ਸਾਰਾਂਸ਼ ਜੈਨ ਨੂੰ ਟੀਮ 'ਚ ਸ਼ਾਮਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਟੀਮ ਵਿੱਚ 4 ਪ੍ਰਮੁੱਖ ਤੇਜ਼ ਗੇਂਦਬਾਜ਼ਾਂ ਨੂੰ ਜਗ੍ਹਾ ਦਿੱਤੀ ਗਈ ਹੈ, ਜਦਕਿ ਅਫ਼ਗਾਨਿਸਤਾਨ ਵਿਰੁੱਧ ਧਮਾਕੇਦਾਰ ਡੈਬਿਊ ਕਰਨ ਵਾਲੇ ਮਾਨਵ ਸੁਥਾਰ 'ਤੇ ਮੁੜ ਭਰੋਸਾ ਜਤਾਇਆ ਗਿਆ ਹੈ।


ਅਫ਼ਗਾਨਿਸਤਾਨ ਖ਼ਿਲਾਫ਼ ਮਿਲੇ ਆਰਾਮ ਤੋਂ ਬਾਅਦ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਦੀ ਟੈਸਟ ਟੀਮ 'ਚ ਵਾਪਸੀ ਹੋਈ ਹੈ। ਉੱਥੇ ਹੀ ਪੰਜਾਬ ਦੇ ਤੇਜ਼ ਗੇਂਦਬਾਜ਼ ਗੁਰਨੂਰ ਬਰਾੜ, ਜੋ ਪਿਛਲੀ ਸੀਰੀਜ਼ 'ਚ ਟੀਮ ਦਾ ਹਿੱਸਾ ਹੋਣ ਦੇ ਬਾਵਜੂਦ ਪਲੇਇੰਗ-11 'ਚ ਜਗ੍ਹਾ ਨਹੀਂ ਬਣਾ ਸਕੇ ਸਨ, ਲਈ ਵੀ ਇਸ ਦੌਰੇ 'ਚ ਟੈਸਟ ਡੈਬਿਊ ਦੇ ਰਾਹ ਖੁੱਲ੍ਹਦੇ ਨਜ਼ਰ ਆ ਰਹੇ ਹਨ।


ਟੀਮ 'ਚ ਸ਼ਾਮਲ ਕੀਤੇ ਗਏ 27 ਸਾਲਾ ਆਲਰਾਊਂਡਰ ਸਾਰਾਂਸ਼ ਜੈਨ ਨੇ ਆਪਣੇ ਆਲਰਾਊਂਡ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਖਿੱਚਿਆ ਹੈ। ਖੱਬੇ ਹੱਥ ਦੀ ਬੱਲੇਬਾਜ਼ੀ ਅਤੇ ਸੱਜੇ ਹੱਥ ਦੀ ਆਫ਼-ਸਪਿਨ ਗੇਂਦਬਾਜ਼ੀ ਕਰਨ ਵਾਲੇ ਸਾਰਾਂਸ਼ ਨੇ 54 ਫਰਸਟ-ਕਲਾਸ ਮੈਚਾਂ 'ਚ 2200 ਤੋਂ ਵੱਧ ਦੌੜਾਂ ਬਣਾਉਣ ਦੇ ਨਾਲ-ਨਾਲ 188 ਸ਼ਿਕਾਰ ਵੀ ਕੀਤੇ ਹਨ।


ਸ਼੍ਰੀਲੰਕਾ ਦੌਰੇ ਲਈ ਭਾਰਤੀ ਟੈਸਟ ਸਕੁਆੱਡ:


ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ, ਯਸ਼ਸਵੀ ਜੈਸਵਾਲ, ਕੇ.ਐਲ. ਰਾਹੁਲ, ਸਾਈ ਸੁਦਰਸ਼ਨ, ਧ੍ਰੁਵ ਜੁਰੇਲ, ਦੇਵਦੱਤ ਪੱਡਿਕਲ, ਮਾਨਵ ਸੁਥਾਰ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਗੁਰਨੂਰ ਬਰਾੜ ਅਤੇ ਸਾਰਾਂਸ਼ ਜੈਨ।


ਟੀਮ ਇੰਡੀਆ 4 ਅਗਸਤ ਨੂੰ ਸ਼੍ਰੀਲੰਕਾ ਲਈ ਰਵਾਨਾ ਹੋਵੇਗੀ, ਜਿੱਥੇ ਸੀਰੀਜ਼ ਤੋਂ ਪਹਿਲਾਂ 7 ਅਗਸਤ ਤੋਂ ਕੋਲੰਬੋ ਵਿਖੇ 4 ਦਿਨਾਂ ਦਾ ਅਭਿਆਸ ਮੈਚ ਖੇਡਿਆ ਜਾਵੇਗਾ। ਲੜੀ ਦਾ ਪਹਿਲਾ ਟੈਸਟ ਮੈਚ 15 ਅਗਸਤ ਤੋਂ ਗਾਲ ਦੇ ਇਤਿਹਾਸਕ ਮੈਦਾਨ 'ਤੇ ਸ਼ੁਰੂ ਹੋਵੇਗਾ, ਜਦਕਿ ਦੂਜਾ ਅਤੇ ਅੰਤਿਮ ਟੈਸਟ 23 ਅਗਸਤ ਤੋਂ ਕੋਲੰਬੋ ਵਿੱਚ ਖੇਡਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.