IMG-LOGO
ਹੋਮ ਪੰਜਾਬ: ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593...

ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

Admin User - Jul 28, 2026 10:23 PM
IMG

ਚੰਡੀਗੜ੍ਹ, 28 ਜੁਲਾਈ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

189ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 366 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,891 ਹੋ ਗਈਆਂ।


ਇਸ ਤੋਂ ਇਲਾਵਾ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।


ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 514ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 8 ਕਿਲੋ ਭੁੱਕੀ, 235 ਨਸ਼ੀਲੀਆਂ ਗੋਲੀਆਂ ਅਤੇ 14,240 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 514 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,887 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.