IMG-LOGO
ਹੋਮ ਪੰਜਾਬ: 13 ਸਾਲ ਬਾਅਦ ਆਇਆ ਫ਼ੈਸਲਾ: ਮੋਹਾਲੀ ਸੀਬੀਆਈ ਅਦਾਲਤ ਵੱਲੋਂ ਸਾਬਕਾ...

13 ਸਾਲ ਬਾਅਦ ਆਇਆ ਫ਼ੈਸਲਾ: ਮੋਹਾਲੀ ਸੀਬੀਆਈ ਅਦਾਲਤ ਵੱਲੋਂ ਸਾਬਕਾ XEN ਜੋਗਿੰਦਰ ਸਿੰਘ ਦੋਸ਼ੀ ਕਰਾਰ, ਜੇਲ੍ਹ ਭੇਜਿਆ

Admin User - Jul 29, 2026 10:06 AM
IMG

ਕਰੋੜਾਂ ਰੁਪਏ ਦੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਉਣ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਅੱਜ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਲੋਕ ਨਿਰਮਾਣ ਵਿਭਾਗ (PWD) ਦੇ ਸਾਬਕਾ ਕਾਰਜਕਾਰੀ ਇੰਜੀਨੀਅਰ (XEN) ਜੋਗਿੰਦਰ ਸਿੰਘ ਨੂੰ 1.62 ਕਰੋੜ ਰੁਪਏ ਦੇ ਫ਼ਰਜ਼ੀ ਬਿੱਲ ਘੁਟਾਲੇ ਵਿੱਚ ਦੋਸ਼ੀ ਠਹਿਰਾਉਂਦਿਆਂ 5 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ 'ਤੇ ਭਾਰੀ ਜੁਰਮਾਨਾ ਵੀ ਆਇਦ ਕੀਤਾ ਹੈ।


ਵਿਸ਼ੇਸ਼ ਸੀਬੀਆਈ ਜੱਜ ਬਲਜਿੰਦਰ ਸਿੰਘ ਸਰਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਜੋਗਿੰਦਰ ਸਿੰਘ ਨੂੰ ਭਾਰਤੀ ਦੰਡ ਸੰਹਿਤਾ (IPC) ਦੀਆਂ ਵੱਖ-ਵੱਖ ਧਾਰਾਵਾਂ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦੋਸ਼ੀ ਪਾਇਆ। ਅਦਾਲਤ ਨੇ ਧੋਖਾਧੜੀ (ਧਾਰਾ 420) ਅਤੇ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ (ਧਾਰਾ 467) ਦੇ ਜੁਰਮ ਹੇਠ 5-5 ਸਾਲ ਦੀ ਬਾਮੁਸ਼ੱਕਤ ਕੈਦ ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ 3-3 ਸਾਲ ਦੀ ਸਜ਼ਾ ਦਾ ਹੁਕਮ ਦਿੱਤਾ। ਅਦਾਲਤੀ ਹੁਕਮਾਂ ਅਨੁਸਾਰ ਇਹ ਸਾਰੀਆਂ ਸਜ਼ਾਵਾਂ ਇਕੱਠੀਆਂ (concurrently) ਚੱਲਣਗੀਆਂ।


ਇਹ ਮਾਮਲਾ ਮਈ 2011 ਦਾ ਹੈ, ਜਦੋਂ ਜੋਗਿੰਦਰ ਸਿੰਘ ਕੋਲ ਬਠਿੰਡਾ ਡਿਵੈਲਪਮੈਂਟ ਅਥਾਰਟੀ (BDA) ਦੇ ਮਾਨਸਾ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਾਧੂ ਚਾਰਜ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਅਹੁਦੇ ਦਾ ਦੁਰਉਪਯੋਗ ਕਰਦਿਆਂ ਵਿਕਾਸ ਕੰਮਾਂ ਦੇ ਨਾਂ 'ਤੇ ₹1.62 ਕਰੋੜ ਦੇ ਫ਼ਰਜ਼ੀ ਬਿੱਲ ਤਿਆਰ ਕੀਤੇ ਅਤੇ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਇਆ।


ਸੀਬੀਆਈ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਕੇਸ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਕਰੀਬ 13 ਸਾਲ ਤੱਕ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਆਖ਼ਰਕਾਰ ਅਦਾਲਤ ਨੇ ਦੋਸ਼ੀ ਅਧਿਕਾਰੀ ਨੂੰ ਸਜ਼ਾ ਸੁਣਾ ਕੇ ਇਨਸਾਫ਼ ਦਾ ਰਾਹ ਸਾਫ਼ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.