ਤਾਜਾ ਖਬਰਾਂ
ਅਮਰੀਕਾ ਦੀ ਪ੍ਰਮੁੱਖ ਜਾਂਚ ਏਜੰਸੀ ਐੱਫ.ਬੀ.ਆਈ. (FBI) ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਇੱਕ ਵੱਡੇ ਮਾਮਲੇ ਵਿੱਚ ਭਾਰਤੀ ਨਾਗਰਿਕ ਅੰਮ੍ਰਿਤਪਾਲ ਸਿੰਘ ਨੂੰ ਲੋੜੀਂਦੇ (Wanted) ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। 30 ਸਾਲਾ ਅੰਮ੍ਰਿਤਪਾਲ ਸਿੰਘ 'ਤੇ ਕੈਨੇਡਾ ਤੋਂ ਚੱਲ ਰਹੇ 'ਰਵਿੰਦਰ ਸਿੰਘ ਢਾਂਡਾ ਅਪਰਾਧ ਗਿਰੋਹ' ਦਾ ਹਿੱਸਾ ਬਣ ਕੇ ਵੱਡੇ ਪੱਧਰ 'ਤੇ ਕੋਕੀਨ ਅਤੇ ਮੇਥਾਮਫੇਟਾਮਾਈਨ ਵਰਗੇ ਘਾਤਕ ਨਸ਼ਿਆਂ ਦੀ ਤਸਕਰੀ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।
ਐੱਫ.ਬੀ.ਆਈ. ਦੀ ਰਿਪੋਰਟ ਅਨੁਸਾਰ, ਰਵਿੰਦਰ ਢਾਂਡਾ ਦਾ ਇਹ ਸੰਗਠਿਤ ਅਪਰਾਧਿਕ ਗਿਰੋਹ ਕੈਨੇਡਾ ਦੇ ਵੈਨਕੂਵਰ ਸ਼ਹਿਰ ਤੋਂ ਆਪਣੀਆਂ ਗਤੀਵਿਧੀਆਂ ਚਲਾਉਂਦਾ ਹੈ। ਇਹ ਗਿਰੋਹ ਸਰਹੱਦਾਂ ਪਾਰ ਕਰਕੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਫੈਲੇ ਆਪਣੇ ਨੈੱਟਵਰਕ ਰਾਹੀਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਂਦਾ ਸੀ। ਅੰਮ੍ਰਿਤਪਾਲ ਸਿੰਘ 'ਤੇ ਇਸ ਖ਼ਤਰਨਾਕ ਸਾਜ਼ਿਸ਼ ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਇਲਜ਼ਾਮ ਹੈ।
ਜਾਂਚ ਏਜੰਸੀ ਨੇ ਦੱਸਿਆ ਕਿ ਲਾਸ ਏਂਜਲਸ ਦੀ ਫੈਡਰਲ ਕੋਰਟ ਵੱਲੋਂ 23 ਜੂਨ, 2026 ਨੂੰ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸੰਘੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਏਜੰਸੀ ਵੱਲੋਂ ਜਾਰੀ ਅੰਕੜਿਆਂ ਅਨੁਸਾਰ 7 ਜਨਵਰੀ 1996 ਨੂੰ ਜਨਮਿਆ ਅੰਮ੍ਰਿਤਪਾਲ ਭਾਰਤੀ ਨਾਗਰਿਕ ਹੈ। FBI ਨੇ ਆਮ ਜਨਤਾ ਅਤੇ ਹੋਰ ਏਜੰਸੀਆਂ ਦੀ ਮਦਦ ਲਈ ਉਸ ਦੀ 2024 ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ ਤਾਂ ਜੋ ਉਸ ਦੀ ਭਾਲ ਤੇਜ਼ ਕੀਤੀ ਜਾ ਸਕੇ।
Get all latest content delivered to your email a few times a month.