ਤਾਜਾ ਖਬਰਾਂ
ਚੰਡੀਗੜ੍ਹ, 29 ਜੁਲਾਈ:
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 190ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 641 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
190ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 313 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,204 ਹੋ ਗਈਆਂ।
ਇਸ ਤੋਂ ਇਲਾਵਾ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 515ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 8.7 ਕਿਲੋ ਹੈਰੋਇਨ, 580 ਗ੍ਰਾਮ ਅਫੀਮ, 2 ਕਿਲੋ ਭੁੱਕੀ, 848 ਨਸ਼ੀਲੀਆਂ ਗੋਲੀਆਂ ਅਤੇ 4.18 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 515 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 74,965 ਹੋ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Get all latest content delivered to your email a few times a month.