IMG-LOGO
ਹੋਮ ਪੰਜਾਬ: ਪੰਜਾਬ 'ਚ ਅਗਲੇ 7 ਦਿਨ ਭਾਰੀ ਮੀਂਹ ਦੀ ਚੇਤਾਵਨੀ: ਮੌਸਮ...

ਪੰਜਾਬ 'ਚ ਅਗਲੇ 7 ਦਿਨ ਭਾਰੀ ਮੀਂਹ ਦੀ ਚੇਤਾਵਨੀ: ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ, ਜੁਲਾਈ 'ਚ ਘੱਟ ਬਰਸਾਤ ਤੋਂ ਬਾਅਦ ਅਗਸਤ 'ਚ ਮਾਨਸੂਨ ਫੜੇਗਾ...

Admin User - Jul 30, 2026 10:30 AM
IMG

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਭਾਰੀ ਬਰਸਾਤ ਨੂੰ ਲੈ ਕੇ 'ਆਰੇਂਜ ਅਲਰਟ' ਜਾਰੀ ਕਰਦਿਆਂ ਅਗਲੇ ਇੱਕ ਹਫ਼ਤੇ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਮਾਹਿਰਾਂ ਮੁਤਾਬਕ ਇਸ ਵਾਰ ਜੁਲਾਈ ਮਹੀਨੇ ਦੌਰਾਨ ਆਮ ਨਾਲੋਂ 24 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ, ਪਰ ਅਗਸਤ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਦੇ ਪੂਰੀ ਰਫ਼ਤਾਰ ਫੜਨ ਦੇ ਆਸਾਰ ਹਨ।


ਬੁੱਧਵਾਰ ਤੋਂ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਵੀਰਵਾਰ ਨੂੰ ਵੀ ਜਾਰੀ ਰਿਹਾ। ਲੁਧਿਆਣਾ ਦੇ ਰਾਏਕੋਟ ਅਤੇ ਮਾਲੇਰਕੋਟਲਾ ਸਮੇਤ ਕਈ ਇਲਾਕਿਆਂ 'ਚ ਸਵੇਰ ਤੋਂ ਹੋਈ ਮੂਸਲਾਧਾਰ ਬਰਸਾਤ ਨੇ ਜਿੱਥੇ ਲੋਕਾਂ ਨੂੰ ਚਿਪਚਿਪੀ ਗਰਮੀ ਅਤੇ ਹੁੰਮਸ ਤੋਂ ਬੜੀ ਰਾਹਤ ਦਿੱਤੀ, ਉੱਥੇ ਹੀ ਨੀਵੇਂ ਇਲਾਕਿਆਂ ਅਤੇ ਗਲੀਆਂ-ਸੜਕਾਂ 'ਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।


ਪਿਛਲੇ 24 ਘੰਟਿਆਂ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ 'ਚ ਲਗਾਤਾਰ ਪੈਣ ਵਾਲੇ ਮੀਂਹ ਕਾਰਨ ਪਾਰੇ 'ਚ ਵੱਡੀ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 49.8 ਮਿਲੀਮੀਟਰ ਮੀਂਹ ਗੁਰਦਾਸਪੁਰ 'ਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ 'ਚ 46 ਮਿ.ਮੀ., ਚੰਡੀਗੜ੍ਹ 'ਚ 45.6 ਮਿ.ਮੀ., ਮੋਹਾਲੀ 'ਚ 28.5 ਮਿ.ਮੀ., ਫਰੀਦਕੋਟ 'ਚ 23 ਮਿ.ਮੀ., ਅੰਮ੍ਰਿਤਸਰ 'ਚ 17.6 ਮਿ.ਮੀ. ਅਤੇ ਪਠਾਨਕੋਟ ਖੇਤਰ 'ਚ ਵੀ ਚੰਗੀ ਬਰਸਾਤ ਹੋਈ। ਅੰਕੜਿਆਂ ਅਨੁਸਾਰ ਚੰਡੀਗੜ੍ਹ 'ਚ 1 ਜੂਨ ਤੋਂ 29 ਜੁਲਾਈ ਤੱਕ ਕੁੱਲ 337.2 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਔਸਤ ਨਾਲੋਂ 17.2 ਫ਼ੀਸਦੀ ਘੱਟ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.