IMG-LOGO
ਹੋਮ ਪੰਜਾਬ: ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ':...

ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ': ਕਈ ਜ਼ਿਲ੍ਹਿਆਂ 'ਚ ਬਾਜ਼ਾਰ ਤੇ ਸਕੂਲ-ਕਾਲਜ ਰਹੇ ਠੱਪ, ਜਲੰਧਰ 'ਚ ਨਹੀਂ ਦਿਸਿਆ ਅਸਰ

Admin User - Jul 30, 2026 10:42 AM
IMG

ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ 'ਤੇ ਹੋਏ ਪੁਲਿਸ ਲਾਠੀਚਾਰਜ ਦੇ ਰੋਸ ਤਹਿਤ ਅੱਜ ਸਫ਼ਾਈ ਸੇਵਕ ਯੂਨੀਅਨਾਂ ਵੱਲੋਂ ਦਿੱਤੇ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਮਰਥਨ ਨਾਲ ਕਈ ਜ਼ਿਲ੍ਹਿਆਂ ਵਿੱਚ ਦੁਕਾਨਾਂ, ਮਾਲਜ਼ ਅਤੇ ਸਕੂਲ-ਕਾਲਜ ਪੂਰੀ ਤਰ੍ਹਾਂ ਬੰਦ ਨਜ਼ਰ ਆਏ। ਪੀੜਤ ਮੁਲਾਜ਼ਮਾਂ ਦਾ ਦੋਸ਼ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਵਿੱਚ ਔਰਤਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।


ਮਾਮਲੇ ਨੂੰ ਸੁਲਝਾਉਣ ਲਈ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਾਉਣ ਅਤੇ 5 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਨੀਤੀ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ, ਸਫ਼ਾਈ ਸੇਵਕ ਯੂਨੀਅਨਾਂ ਨੇ ਸਰਕਾਰ ਦੀ ਇਸ ਪੇਸ਼ਕਸ਼ ਨੂੰ ਨਕਾਰਦਿਆਂ 40,000 ਰੁਪਏ ਮਹੀਨਾਵਾਰ ਤਨਖਾਹ ਦੀ ਆਪਣੀ ਮੁੱਖ ਮੰਗ 'ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ।


ਹੜਤਾਲ ਦਾ ਪ੍ਰਭਾਵ ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਵਰਗੇ ਮੁੱਖ ਸ਼ਹਿਰਾਂ ਵਿੱਚ ਵੇਖਣ ਨੂੰ ਮਿਲਿਆ, ਜਿੱਥੇ ਵੱਖ-ਵੱਖ ਸੰਗਠਨਾਂ ਨੇ ਬੰਦ ਨੂੰ ਪੂਰਾ ਸਮਰਥਨ ਦਿੱਤਾ। ਦੂਜੇ ਪਾਸੇ, ਜਲੰਧਰ 'ਚ ਇਸ ਦਾ ਅਸਰ ਨਹੀਂ ਦੇਖਣ ਨੂੰ ਮਿਲਿਆ। ਉੱਥੋਂ ਦੀਆਂ ਸਥਾਨਕ ਜਥੇਬੰਦੀਆਂ ਅਨੁਸਾਰ 27 ਜੁਲਾਈ ਨੂੰ ਪਹਿਲਾਂ ਹੀ ਬੰਦ ਰੱਖਿਆ ਜਾ ਚੁੱਕਾ ਸੀ, ਇਸ ਲਈ 30 ਜੁਲਾਈ ਨੂੰ ਸਿਰਫ਼ ਵਿਰੋਧ ਪ੍ਰਦਰਸ਼ਨ ਹੀ ਕੀਤੇ ਗਏ।


ਅੰਮ੍ਰਿਤਸਰ 'ਚ 'ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ' ਦੇ ਚੇਅਰਮੈਨ ਓਮ ਪ੍ਰਕਾਸ਼ ਅਨਾਰੀਆ ਅਤੇ 'ਭਗਵਾਨ ਵਾਲਮੀਕਿ ਸ਼ਕਤੀ ਦਲ' ਦੇ ਚੇਅਰਮੈਨ ਡਾ. ਜੈਮਲ ਸਿੰਘ ਨਡਾਲਾ ਨੇ ਸੰਤ ਸਮਾਜ ਅਤੇ ਹੋਰ ਭਾਈਚਾਰਕ ਸੰਗਠਨਾਂ ਦੇ ਨਾਲ ਆਮ ਜਨਤਾ, ਦੁਕਾਨਦਾਰਾਂ ਤੇ ਉਦਯੋਗਪਤੀਆਂ ਨੂੰ ਸ਼ਾਂਤਮਈ ਬੰਦ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਸਪਤਾਲਾਂ, ਐਂਬੂਲੈਂਸਾਂ ਅਤੇ ਮੈਡੀਕਲ ਸਟੋਰਾਂ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਪੂਰੀ ਤਰ੍ਹਾਂ ਮੁਕਤ ਰੱਖਿਆ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.