IMG-LOGO
ਹੋਮ ਪੰਜਾਬ: ਸੰਗਰੂਰ 'ਚ ਭਿਆਨਕ ਸੜਕ ਹਾਦਸਾ: ਸਕੂਲ ਬੱਸ ਤੇ ਮੋਟਰਸਾਈਕਲ ਦੀ...

ਸੰਗਰੂਰ 'ਚ ਭਿਆਨਕ ਸੜਕ ਹਾਦਸਾ: ਸਕੂਲ ਬੱਸ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ, ਦੋ ਘਰਾਂ ਦੇ ਇਕਲੌਤੇ ਚਿਰਾਗ ਬੁੱਝੇ

Admin User - Jul 30, 2026 01:05 PM
IMG

ਪਾਤੜਾਂ-ਜਾਖਲ ਮੁੱਖ ਮਾਰਗ 'ਤੇ ਪਿੰਡ ਖਾਨੇਵਾਲ ਨੇੜੇ ਵਾਪਰੇ ਇੱਕ ਦਿਲ-ਕੰਬਾਊ ਸੜਕ ਹਾਦਸੇ 'ਚ ਦੋ ਸਕੂਲੀ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੋਵੇਂ 12ਵੀਂ ਜਮਾਤ ਦੇ ਛੋਟੀ ਉਮਰ ਦੇ ਵਿਦਿਆਰਥੀਆਂ ਦੀ ਜਾਨ ਚਲੀ ਗਈ। ਅਤੀ ਦੁਖਦਾਈ ਪਹਿਲੂ ਇਹ ਹੈ ਕਿ ਮਾਰੇ ਗਏ ਦੋਵੇਂ ਨੌਜਵਾਨ ਆਪੋ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।


ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਪਿੰਡ ਹਰਿਆਊ ਕਲਾਂ ਦੇ ਰਹਿਣ ਵਾਲੇ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ ਵਜੋਂ ਹੋਈ ਹੈ, ਜੋ ਪਿੰਡ ਬੰਗਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਸਨ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਸਕੂਲ ਜਾ ਰਹੇ ਸਨ। ਮੂਣਕ ਨੇੜਲੇ ਪਿੰਡ ਹਮੀਰਗੜ੍ਹ ਦੇ 'ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ' ਦੀ ਬੱਸ ਨਾਲ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਮੋਟਰਸਾਈਕਲ ਨੂੰ ਕਰੀਬ 50 ਫੁੱਟ ਤੱਕ ਘੜੀਸਦੀ ਹੋਈ ਲੈ ਗਈ। ਹਾਦਸੇ 'ਚ ਇੱਕ ਵਿਦਿਆਰਥੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਦੂਜੇ ਨੇ ਪਾਤੜਾਂ ਦੇ ਹਸਪਤਾਲ 'ਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਪ੍ਰਾਣ ਤਿਆਗ ਦਿੱਤੇ।


ਘਟਨਾ ਤੋਂ ਬਾਅਦ ਭੜਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਘਟਨਾ ਸਥਾਨ 'ਤੇ ਸੜਕ ਜਾਮ ਕਰਕੇ ਰੋਸ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ—25 ਸੀਟਰ ਬੱਸ ਵਿੱਚ 45 ਦੇ ਕਰੀਬ ਬੱਚੇ ਠੂਸ-ਠੂਸ ਕੇ ਭਰੇ ਹੋਏ ਸਨ। ਇਸ ਤੋਂ ਇਲਾਵਾ ਲੋਕਾਂ ਨੇ ਬੱਸ ਦੇ ਜ਼ਰੂਰੀ ਕਾਗਜ਼ਾਤ ਵੀ ਪੂਰੇ ਨਾ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਹਨ।


ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸ਼ਾਂਤ ਕੀਤਾ। ਪੁਲਿਸ ਅਧਿਕਾਰੀਆਂ ਨੇ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਸਕੂਲ ਬੱਸ ਦੇ ਦਸਤਾਵੇਜ਼ਾਂ ਅਤੇ ਓਵਰਲੋਡਿੰਗ ਵਰਗੇ ਸਾਰੇ ਨੁਕਤਿਆਂ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਬੱਸ ਚਾਲਕ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.