IMG-LOGO
ਹੋਮ ਪੰਜਾਬ: 'ਪੰਜਾਬ ਬੰਦ' ਦੌਰਾਨ ਅੰਮ੍ਰਿਤਸਰ 'ਚ ਵੱਡਾ ਹਾਦਸਾ: ਭੰਡਾਰੀ ਪੁਲ 'ਤੇ...

'ਪੰਜਾਬ ਬੰਦ' ਦੌਰਾਨ ਅੰਮ੍ਰਿਤਸਰ 'ਚ ਵੱਡਾ ਹਾਦਸਾ: ਭੰਡਾਰੀ ਪੁਲ 'ਤੇ ਬੰਨ੍ਹੇ ਰੱਸੇ 'ਚ ਗਰਦਨ ਫਸਣ ਨਾਲ ਪੁਲਿਸ ਹੈੱਡ ਕਾਂਸਟੇਬਲ ਦੀ ਦਰਦਨਾਕ ਮੌਤ

Admin User - Jul 30, 2026 01:51 PM
IMG

ਸਫ਼ਾਈ ਸੇਵਕਾਂ ਵੱਲੋਂ ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ਦਿੱਤੇ 'ਪੰਜਾਬ ਬੰਦ' ਦੇ ਸੱਦੇ ਦੌਰਾਨ ਅੰਮ੍ਰਿਤਸਰ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਆਵਾਜਾਈ ਰੋਕਣ ਲਈ ਪੁਲ 'ਤੇ ਬੰਨ੍ਹੇ ਰੱਸੇ ਦੀ ਲਪੇਟ ਵਿੱਚ ਆਉਣ ਨਾਲ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਮ੍ਰਿਤਕ ਪੁਲਿਸ ਕਰਮੀ ਦੀ ਪਛਾਣ ਰਣਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਏ.ਆਰ.ਪੀ. (ARP) ਵਿੱਚ ਬਤੌਰ ਹੈੱਡ ਕਾਂਸਟੇਬਲ ਤਾਇਨਾਤ ਸਨ ਅਤੇ ਜ਼ਿਲ੍ਹਾ ਬਟਾਲਾ ਦੇ ਰਹਿਣ ਵਾਲੇ ਸਨ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਐਕਟਿਵਾ ਸਕੂਟਰ 'ਤੇ ਘਰ ਵਾਪਸ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਘਰੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਸੱਟ ਲੱਗ ਗਈ ਹੈ, ਜਿਸ ਕਾਰਨ ਉਹ ਕਾਫ਼ੀ ਚਿੰਤਤ ਸਨ ਅਤੇ ਜਲਦੀ ਵਿੱਚ ਘਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ।


ਵਾਲਮੀਕਿ ਸਮਾਜ ਅਤੇ ਸਫ਼ਾਈ ਯੂਨੀਅਨ ਵੱਲੋਂ ਬੰਦ ਦੌਰਾਨ ਆਵਾਜਾਈ ਠੱਪ ਕਰਨ ਲਈ ਭੰਡਾਰੀ ਪੁਲ 'ਤੇ ਰੱਸਾ ਬੰਨ੍ਹ ਕੇ ਰੋਕ ਲਗਾਈ ਗਈ ਸੀ। ਰਣਬੀਰ ਸਿੰਘ ਨੂੰ ਇਹ ਰੱਸਾ ਨਜ਼ਰ ਨਹੀਂ ਆਇਆ, ਜਿਸ ਕਾਰਨ ਰੱਸਾ ਸਿੱਧਾ ਉਨ੍ਹਾਂ ਦੀ ਗਰਦਨ ਨਾਲ ਟਕਰਾ ਗਿਆ। ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਰਣਬੀਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।


ਘਟਨਾ ਦੀ ਇਤਲਾਹ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਨਾਲ ਸਬੰਧਤ ਸਾਰੇ ਪਹਿਲੂਆਂ ਤੇ ਲਾਪਰਵਾਹੀ ਦੀ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਰਨਾਲਾ 'ਚ ਹੋਏ ਲਾਠੀਚਾਰਜ ਦੇ ਵਿਰੋਧ 'ਚ ਸਫ਼ਾਈ ਕਾਮਿਆਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਸੂਬੇ 'ਚ ਰਲਵਾਂ-ਮਿਲਵਾਂ ਅਸਰ ਦੇਖਣ ਨੂੰ ਮਿਲਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.