ਤਾਜਾ ਖਬਰਾਂ
ਮੁੱਢਲੀ ਜਾਣਕਾਰੀ ਅਨੁਸਾਰ 'ਪੰਜਾਬ ਬੰਦ' ਦੇ ਮੱਦੇਨਜ਼ਰ ਭੰਡਾਰੀ ਪੁਲ 'ਤੇ ਆਵਾਜਾਈ ਨੂੰ ਨਿਯੰਤਰਿਤ ਕਰਨ ਲਈ ਰੱਸਾ ਬੰਨ੍ਹ ਕੇ ਬੈਰੀਕੇਡਿੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਰਣਬੀਰ ਸਿੰਘ ਨੂੰ ਇਹ ਰੱਸਾ ਸਮੇਂ ਸਿਰ ਨਜ਼ਰ ਨਹੀਂ ਆਇਆ ਅਤੇ ਤੇਜ਼ ਰਫ਼ਤਾਰ ਵਿੱਚ ਅੱਗੇ ਵਧਦੇ ਹੋਏ ਰੱਸਾ ਸਿੱਧਾ ਉਨ੍ਹਾਂ ਦੀ ਗਰਦਨ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਐਕਟਿਵਾ ਤੋਂ ਸੜਕ 'ਤੇ ਡਿੱਗ ਪਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਪਹੁੰਚਾਇਆ। ਹਾਲਾਂਕਿ ਡਾਕਟਰਾਂ ਨੇ ਜਾਂਚ ਮਗਰੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਨਾਲ ਪੁਲਿਸ ਮਹਿਕਮੇ ਅਤੇ ਰਣਬੀਰ ਸਿੰਘ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਮੁਤਾਬਕ, ਹਾਦਸੇ ਤੋਂ ਕੁਝ ਸਮਾਂ ਪਹਿਲਾਂ ਹੀ ਰਣਬੀਰ ਸਿੰਘ ਨੂੰ ਘਰੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਸੱਟ ਲੱਗੀ ਹੈ। ਆਪਣੇ ਬੇਟੇ ਦੀ ਖ਼ਬਰ ਸੁਣਦੇ ਹੀ ਉਹ ਚਿੰਤਤ ਹੋ ਗਏ ਅਤੇ ਜਲਦੀ ਘਰ ਪਹੁੰਚਣ ਲਈ ਰਵਾਨਾ ਹੋਏ ਸਨ। ਇਸੇ ਦੌਰਾਨ ਭੰਡਾਰੀ ਪੁਲ 'ਤੇ ਲਗਾਏ ਗਏ ਰੱਸੇ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ, ਜਿਸ ਨੇ ਇੱਕ ਪਰਿਵਾਰ ਤੋਂ ਉਸ ਦਾ ਸਹਾਰਾ ਖੋਹ ਲਿਆ।
ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਰੱਸਾ ਬੰਨ੍ਹਣ ਵੇਲੇ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ ਅਤੇ ਕੀ ਮੌਕੇ 'ਤੇ ਚੇਤਾਵਨੀ ਬੋਰਡ, ਰਿਫਲੈਕਟਰ ਜਾਂ ਹੋਰ ਲੋੜੀਂਦੇ ਪ੍ਰਬੰਧ ਮੌਜੂਦ ਸਨ। ਨਾਲ ਹੀ, ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਇਹ ਦਰਦਨਾਕ ਹਾਦਸਾ ਬੰਦ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ।
Get all latest content delivered to your email a few times a month.