IMG-LOGO
ਹੋਮ ਪੰਜਾਬ: ਲੁਧਿਆਣਾ 'ਚ ਸ਼ਰਮਸਾਰ ਕਰਨ ਵਾਲਾ ਮਾਮਲਾ: 13 ਸਾਲਾ ਨਾਬਾਲਗ ਬਲਾਤਕਾਰ...

ਲੁਧਿਆਣਾ 'ਚ ਸ਼ਰਮਸਾਰ ਕਰਨ ਵਾਲਾ ਮਾਮਲਾ: 13 ਸਾਲਾ ਨਾਬਾਲਗ ਬਲਾਤਕਾਰ ਪੀੜਤਾ ਨਿਕਲੀ 7 ਮਹੀਨੇ ਦੀ ਗਰਭਵਤੀ; ਰਾਖੀ ਬੰਨ੍ਹਵਾਉਣ ਵਾਲੇ ਸਮੇਤ 2 ਗ੍ਰਿਫ਼ਤਾਰ

Admin User - Jul 31, 2026 12:51 PM
IMG

ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਇੱਕ ਬੇਹੱਦ ਰੂਹ ਕੰਬਾਊ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 13 ਸਾਲਾ ਨਾਬਾਲਗ ਬੱਚੀ ਨਾਲ ਜਿਨਸੀ ਸ਼ੋਸ਼ਣ ਹੋਣ ਕਾਰਨ ਉਹ 7 ਮਹੀਨੇ ਦੀ ਗਰਭਵਤੀ ਨਿਕਲੀ। ਇਸ ਖ਼ੁਲਾਸੇ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਇੱਕ ਰਿਸ਼ਤੇਦਾਰ ਸਮੇਤ ਦੋਵਾਂ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਪਰਿਵਾਰਕ ਮੈਂਬਰਾਂ ਅਨੁਸਾਰ ਦੋ ਦਿਨ ਪਹਿਲਾਂ ਬੱਚੀ ਦੇ ਪੇਟ ਵਿੱਚ ਅਚਾਨਕ ਤੇਜ਼ ਦਰਦ ਸ਼ੁਰੂ ਹੋਇਆ, ਜਿਸ ਤੋਂ ਬਾਅਦ ਉਹ ਜ਼ੋਰ-ਜ਼ੋਰ ਨਾਲ ਰੋਣ ਲੱਗੀ। ਜਦੋਂ ਮਾਂ ਨੇ ਬੱਚੀ ਨੂੰ ਪੁੱਛਿਆ ਅਤੇ ਪੇਟ ਚੈੱਕ ਕੀਤਾ ਤਾਂ ਉਸ ਨੂੰ ਗਰਭ ਅਵਸਥਾ ਦਾ ਖ਼ਦਸ਼ਾ ਹੋਇਆ। ਮਾਂ ਵੱਲੋਂ ਹਮਦਰਦੀ ਨਾਲ ਪੁੱਛਣ 'ਤੇ ਨਾਬਾਲਗ ਨੇ ਹੱਡ-ਬੀਤੀ ਸੁਣਾਉਂਦਿਆਂ ਦੱਸਿਆ ਕਿ ਇੱਕ ਰਿਸ਼ਤੇਦਾਰ ਨੇ 7 ਮਹੀਨੇ ਪਹਿਲਾਂ ਦੋ ਵਾਰ ਅਤੇ ਇੱਕ ਹੋਰ ਯੁਵਕ ਨੇ 6 ਮਹੀਨੇ ਪਹਿਲਾਂ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਦੋਸ਼ੀਆਂ ਵਿੱਚੋਂ ਇੱਕ ਯੁਵਕ ਪੀੜਤਾ ਤੋਂ ਰਾਖੀ ਵੀ ਬੰਨ੍ਹਵਾਉਂਦਾ ਰਿਹਾ ਹੈ।


ਘਟਨਾ ਦਾ ਪਤਾ ਲੱਗਦਿਆਂ ਹੀ ਮਾਂ ਧੀ ਨੂੰ ਇੱਕ ਨਿੱਜੀ ਡਾਕਟਰ ਕੋਲ ਲੈ ਗਈ, ਜਿੱਥੇ ਜਾਂਚ ਤੋਂ ਬਾਅਦ ਡਾਕਟਰ ਨੇ ਉਸ ਦੇ 7 ਮਹੀਨੇ ਦੀ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਹ ਘਰ ਪਰਤੇ ਤਾਂ ਦੋਸ਼ੀਆਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਮਾਮਲਾ ਦਬਾਉਣ ਲਈ ਸਮਝੌਤਾ ਕਰਨ ਦਾ ਭਾਰੀ ਦਬਾਅ ਪਾਇਆ। ਹਾਲਾਂਕਿ, ਪੀੜਤਾ ਦੀ ਮਾਂ ਨੇ ਹਿੰਮਤ ਦਿਖਾਉਂਦਿਆਂ ਸਿੱਧਾ ਪੁਲਿਸ ਤੱਕ ਪਹੁੰਚ ਕੀਤੀ।


ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ-6 ਦੀ ਐੱਸ.ਐੱਚ.ਓ. (SHO) ਅਵਨੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ FIR ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੀ ਗਰਭ ਅਵਸਥਾ ਨੂੰ ਧਿਆਨ 'ਚ ਰੱਖਦਿਆਂ ਮਾਹਿਰ ਡਾਕਟਰਾਂ ਦੀ ਸਲਾਹ ਲਈ ਜਾਵੇਗੀ ਅਤੇ ਉਨ੍ਹਾਂ ਦੀ ਰਿਪੋਰਟ ਦੇ ਆਧਾਰ 'ਤੇ ਹੀ ਇਲਾਜ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.