IMG-LOGO
ਹੋਮ ਪੰਜਾਬ: ਪੰਚਕੂਲਾ ਅਦਾਲਤ 'ਚ ਬੰਬ ਦੀ ਧਮਕੀ ਨਾਲ ਭਾਜੜਾਂ: CJP ਮਾਮਲੇ...

ਪੰਚਕੂਲਾ ਅਦਾਲਤ 'ਚ ਬੰਬ ਦੀ ਧਮਕੀ ਨਾਲ ਭਾਜੜਾਂ: CJP ਮਾਮਲੇ 'ਚ FIR ਰੱਦ ਕਰਨ ਦੀ ਮੰਗ; ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ

Admin User - Jul 31, 2026 02:47 PM
IMG

ਸ਼ੁੱਕਰਵਾਰ ਸਵੇਰੇ ਸੈਕਟਰ-1 ਸਥਿਤ ਪੰਚਕੂਲਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਸੂਚਨਾ ਮਿਲੀ। ਸਵੇਰੇ ਲਗਭਗ 10:35 ਵਜੇ ਸੁਰੱਖਿਆ ਅਲਰਟ ਜਾਰੀ ਹੁੰਦਿਆਂ ਹੀ ਹਰਿਆਣਾ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਪੂਰੇ ਕੋਰਟ ਕੰਪਲੈਕਸ ਨੂੰ ਘੇਰੇ ਵਿੱਚ ਲੈ ਲਿਆ।


ਮੁੱਢਲੀ ਪੜਤਾਲ ਅਨੁਸਾਰ ਇਹ ਖ਼ੌਫ਼ਨਾਕ ਈਮੇਲ 'ਖ਼ਾਲਿਸਤਾਨ ਨੈਸ਼ਨਲ ਆਰਮੀ' ਦੇ ਨਾਂ 'ਤੇ ਭੇਜੀ ਗਈ ਹੈ। ਧਮਕੀ ਦੇਣ ਵਾਲਿਆਂ ਨੇ ਸੀ.ਜੇ.ਪੀ. (CJP) ਦੇ ਇੱਕ ਵਿਦਿਆਰਥੀ ਖ਼ਿਲਾਫ਼ ਦਰਜ ਹੋਈ ਐਫ਼.ਆਈ.ਆਰ. (FIR) ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਦੇ ਸਾਈਬਰ ਸੈੱਲ ਵੱਲੋਂ ਈਮੇਲ ਦੇ ਆਈ.ਪੀ. ਐਡਰੈੱਸ (IP Address) ਅਤੇ ਭੇਜਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ।


ਅਲਰਟ ਮਿਲਦੇ ਹੀ ਨਿਆਂਇਕ ਅਧਿਕਾਰੀਆਂ, ਵਕੀਲਾਂ, ਸਟਾਫ਼ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਸੁਰੱਖਿਆ ਦਸਤੇ ਇਮਾਰਤ ਦੇ ਕੋਨੇ-ਕੋਨੇ, ਗੱਡੀਆਂ ਦੀ ਪਾਰਕਿੰਗ ਅਤੇ ਸ਼ੱਕੀ ਵਸਤੂਆਂ ਦੀ ਬਾਰੀਕੀ ਨਾਲ ਚੈਕਿੰਗ ਕਰ ਰਹੇ ਹਨ।


ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਪੁਲਿਸ ਅਧਿਕਾਰੀਆਂ ਨੇ ਆਮ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਧਮਕੀ ਦੀ ਅਸਲੀਅਤ ਅਤੇ ਇਸ ਦੇ ਪਿੱਛੇ ਮੌਜੂਦ ਅਨਸਰਾਂ ਬਾਰੇ ਸਥਿਤੀ ਸਪੱਸ਼ਟ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.