ਤਾਜਾ ਖਬਰਾਂ
ਗਲਾਸਗੋ ਕਾਮਨਵੈਲਥ ਗੇਮਜ਼ 2026 ਵਿੱਚ ਵੇਟਲਿਫ਼ਟਰ ਲਵਪ੍ਰੀਤ ਸਿੰਘ ਵੱਲੋਂ ਸਿਲਵਰ ਮੈਡਲ (ਚਾਂਦੀ ਦਾ ਤਮਗਾ) ਜਿੱਤਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ (X) ਕਰਕੇ ਲਵਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਧਿਕਾਰਤ ‘X’ (ਪਹਿਲਾਂ ਟਵਿੱਟਰ) ਹੈਂਡਲ ‘ਤੇ ਲਿਖਿਆ:
"ਗਲਾਸਗੋ ਕਾਮਨਵੈਲਥ ਗੇਮਜ਼ 2026 'ਚ ਪੰਜਾਬ ਦੇ ਹੋਣਹਾਰ ਵੇਟਲਿਫ਼ਟਰ ਲਵਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤਿਆ ਹੈ… ਪੁਰਸ਼ਾਂ ਦੇ +110 ਕਿਲੋਗ੍ਰਾਮ ਭਾਰ ਵਰਗ 'ਚ ਆਪਣੀ ਤਾਕਤ ਦਾ ਲੋਹਾ ਮਨਵਾ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਲਵਪ੍ਰੀਤ ਨੂੰ ਬਹੁਤ-ਬਹੁਤ ਮੁਬਾਰਕਾਂ… ਸਾਡੇ ਖਿਡਾਰੀ ਇਸੇ ਤਰ੍ਹਾਂ ਖੇਡ ਦੇ ਮੈਦਾਨਾਂ 'ਚ ਜਿੱਤ ਦੇ ਝੰਡੇ ਗੱਡਦੇ ਰਹਿਣ ਅਤੇ 'ਰੰਗਲੇ ਪੰਜਾਬ' ਦਾ ਮਾਣ ਵਧਾਉਂਦੇ ਰਹਿਣ, ਆਉਣ ਵਾਲੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ…"
ਜ਼ਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ +110 ਕਿਲੋਗ੍ਰਾਮ ਭਾਰ ਵਰਗ ਵਿੱਚ ਬਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਤਮਗਾ ਆਪਣੇ ਨਾਮ ਕੀਤਾ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਨੌਜਵਾਨ ਖਿਡਾਰੀ ਇਸੇ ਤਰ੍ਹਾਂ ਅੰਤਰਰਾਸ਼ਟਰੀ ਪੱਧਰ 'ਤੇ ਖੇਡਾਂ ਦੇ ਮੈਦਾਨ 'ਚ ਜਿੱਤ ਦੇ ਝੰਡੇ ਗੱਡ ਕੇ 'ਰੰਗਲੇ ਪੰਜਾਬ' ਦੀ ਸ਼ਾਨ ਵਧਾਉਂਦੇ ਰਹਿਣਗੇ।
Get all latest content delivered to your email a few times a month.