IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ: ਕਾਊਂਟਰ ਇੰਟੈਲੀਜੈਂਸ ਵੱਲੋਂ...

ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ: ਕਾਊਂਟਰ ਇੰਟੈਲੀਜੈਂਸ ਵੱਲੋਂ 20 ਕਿੱਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫ਼ਤਾਰ; ਸਰਹੱਦ ਪਾਰ ਦਾ ਨੈੱਟਵਰਕ ਬੇਨਕਾਬ

Admin User - Aug 01, 2026 01:24 PM
IMG

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (Counter Intelligence) ਅੰਮ੍ਰਿਤਸਰ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਇੱਕ ਵੱਡੇ ਨੈੱਟਵਰਕ ਦਾ ਭਾਂਡਾ ਫੋੜਿਆ ਹੈ। ਪੁਲਿਸ ਟੀਮ ਨੇ ਗਿਰੋਹ ਦੇ ਇੱਕ ਸਰਗਰਮ ਮੈਂਬਰ ਨੂੰ ਹਿਰਾਸਤ 'ਚ ਲੈ ਕੇ ਉਸ ਦੇ ਕਬਜ਼ੇ 'ਚੋਂ 20 ਕਿੱਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਵੱਲੋਂ 'X' (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਗਈ।


ਪੁਲਿਸ ਦੀ ਮੁਢਲੀ ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਫੜਿਆ ਗਿਆ ਮੁਲਜ਼ਮ ਵਿਦੇਸ਼ 'ਚ ਬੈਠੇ ਆਪਣੇ ਆਕਾ (Foreign-based handler) ਦੇ ਸਿੱਧੇ ਸੰਪਰਕ 'ਚ ਸੀ, ਜੋ ਸਰਹੱਦ ਪਾਰ ਦੇ ਤਸਕਰਾਂ ਨਾਲ ਜੁੜਿਆ ਹੋਇਆ ਹੈ। ਮੁਲਜ਼ਮ ਸਰਹੱਦੀ ਖੇਤਰਾਂ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਨਿਭਾਉਂਦਾ ਸੀ।


ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਓਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਦੇ ਪੁਲਿਸ ਥਾਣੇ 'ਚ ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਸ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ (Forward and Backward Linkages) ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪੂਰੇ ਨੈੱਟਵਰਕ ਦੀ ਪਛਾਣ ਕੀਤੀ ਜਾ ਸਕੇ ਅਤੇ ਪਹਿਲਾਂ ਫੜੇ ਗਏ ਨਸ਼ਾ ਤਸਕਰੀ ਦੇ ਮੋਡਿਊਲਾਂ ਨਾਲ ਇਸ ਦੇ ਤਾਰ ਜੋੜ ਕੇ ਦੇਖੇ ਜਾ ਸਕਣ।


ਡੀ.ਜੀ.ਪੀ. ਪੰਜਾਬ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਅਤੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.