ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਨੀਵਾਰ ਨੂੰ ਇੱਕ ਵੱਡਾ ਕਦਮ ਚੁੱਕਿਆ ਗਿਆ। ਪਠਾਨਕੋਟ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਲਗਭਗ 40 ਲੱਖ ਹੋਰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ।
ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਕਿਸ਼ਤ ਵਿੱਚ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦੇ ਪੈਸੇ ਇਕੱਠੇ ਦਿੱਤੇ ਗਏ ਹਨ:
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੀਆਂ ਔਰਤਾਂ ਨਾਲ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਚੋਣ ਵਾਅਦਾ ਸੀ, ਜੋ ਅੱਜ ਪੂਰਾ ਹੋ ਗਿਆ ਹੈ।
ਉਨ੍ਹਾਂ ਕਿਹਾ, "ਭਾਵੇਂ 1,000-1,500 ਜਾਂ 3,000-4,500 ਰੁਪਏ ਨਾਲ ਕੋਈ ਅਮੀਰ ਨਹੀਂ ਬਣ ਜਾਂਦਾ, ਪਰ ਇਹ ਪੈਸਾ ਮਹਿਲਾਵਾਂ ਦਾ ਆਪਣਾ ਹੱਕ ਹੈ। ਹੁਣ ਉਨ੍ਹਾਂ ਨੂੰ ਆਪਣੇ ਛੋਟੇ-ਮੋਟੇ ਖ਼ਰਚਿਆਂ ਲਈ ਪਤੀ, ਭਰਾ ਜਾਂ ਪਿਤਾ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ।"
ਮੁੱਖ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ 1 ਜੁਲਾਈ ਨੂੰ ਯੋਜਨਾ ਦੇ ਪਹਿਲੇ ਚਰਨ 'ਚ 32 ਲੱਖ ਮਹਿਲਾਵਾਂ ਨੂੰ ਲਾਭ ਦਿੱਤਾ ਗਿਆ ਸੀ, ਜਦਕਿ 1 ਅਗਸਤ ਨੂੰ 40 ਲੱਖ ਹੋਰ ਔਰਤਾਂ ਨੂੰ ਇਸ ਨਾਲ ਜੋੜਿਆ ਗਿਆ ਹੈ। ਇਸ ਨਾਲ ਹੁਣ ਤੱਕ ਕੁੱਲ 72 ਲੱਖ ਮਹਿਲਾਵਾਂ ਇਸ ਸਮਾਜਿਕ ਭਲਾਈ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ।
ਸਿਆਸੀ ਮਾਹਰਾਂ ਅਨੁਸਾਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਦਾ ਇਹ ਕਦਮ ਔਰਤਾਂ ਦੇ ਵੋਟ ਬੈਂਕ ਨੂੰ ਆਪਣੇ ਨਾਲ ਜੋੜਨ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.