IMG-LOGO
ਹੋਮ ਪੰਜਾਬ: ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ...

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ 'ਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

Admin User - Aug 01, 2026 04:44 PM
IMG

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਦੇ ਸਾਥੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਆਪਣੇ ਪਾਕਿਸਤਾਨੀ ਸਾਥੀਆਂ ਵੱਲੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਇੱਕ ਹੋਰ ਸਾਥੀ ਓਮ ਸ਼ਰਮਾ ਤੱਕ ਪਹੁੰਚਾਉਂਦੇ ਹਨ, ਜੋ ਉਨ੍ਹਾਂ ਖੇਪਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਤੱਕ ਡਿਲੀਵਰ ਕਰਦਾ ਹੈ। 


ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ੱਕੀ ਓਮ ਨੂੰ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਡਿਲੀਵਰ ਕਰਨ ਲਈ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਸੋਹੀਆਂ ਕਲਾਂ ਦੇ ਖੇਤਰ ਵਿੱਚ ਆ ਰਿਹਾ ਹੈ।  ਉਨ੍ਹਾਂ ਕਿਹਾ  ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਸੋਹੀਆਂ ਕਲਾਂ ਵਿਖੇ ਦਾਣਾ ਮੰਡੀ ਨੇੜਿਓਂ ਓਮ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ।


ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਤੋਂ ਬੇਨਕਾਬ ਕੀਤੇ ਜਾ ਚੁੱਕੇ ਹੋਰ ਨਸ਼ਾ ਤਸਕਰੀ ਮਾਡਿਊਲਾਂ ਨਾਲ ਇਸ ਗਿਰੋਹ ਦੇ ਸੰਭਾਵੀ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।


ਇਸ ਸਬੰਧੀ ਐਫਆਈਆਰ ਨੰਬਰ 48 ਮਿਤੀ 31-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.