IMG-LOGO
ਹੋਮ ਪੰਜਾਬ: ਤਪਾ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, 1 ਲੱਖ...

ਤਪਾ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, 1 ਲੱਖ ਪਾਬੰਦੀਸ਼ੁਦਾ ਕੈਪਸੂਲ-ਗੋਲੀਆਂ ਸਮੇਤ ਦੋ ਕਾਬੂ

Admin User - Aug 01, 2026 08:43 PM
IMG

ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਜੀ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਜ਼ਰੀ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ 1 ਲੱਖ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਕਾਰਵਾਈ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ। ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੇ ਹੁਕਮਾਂ 'ਤੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਆਪਣੀ ਪੁਲਿਸ ਟੀਮ ਨਾਲ ਗਸ਼ਤ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।

ਇਸ ਦੌਰਾਨ ਪੁਲਿਸ ਨੂੰ ਇੱਕ ਭਰੋਸੇਯੋਗ ਮੁਖਬਰ ਤੋਂ ਸੂਚਨਾ ਮਿਲੀ ਕਿ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਦਾ ਰਹਿਣ ਵਾਲਾ ਬੂਟਾ ਸਿੰਘ ਅਤੇ ਹਨੂਮਾਨਗੜ੍ਹ ਦਾ ਰਹਿਣ ਵਾਲਾ ਰਣਜੀਤ ਸਿੰਘ ਪੰਚਕੂਲਾ (ਹਰਿਆਣਾ) ਤੋਂ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ ਲਿਆ ਕੇ ਪੰਜਾਬ, ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਸੂਚਨਾ ਅਨੁਸਾਰ ਦੋਵੇਂ ਮੁਲਜ਼ਮ ਉਸੇ ਦਿਨ ਲਗਜ਼ਰੀ ਕਾਰ ਰਾਹੀਂ ਬਰਨਾਲਾ ਤੋਂ ਬਠਿੰਡਾ ਵੱਲ ਨੈਸ਼ਨਲ ਹਾਈਵੇ ਰਾਹੀਂ ਜਾ ਰਹੇ ਸਨ।

ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮਹਿਤਾ ਕੱਟ ਨੇੜੇ ਨਾਕਾਬੰਦੀ ਕਰ ਦਿੱਤੀ। ਕੁਝ ਸਮੇਂ ਬਾਅਦ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਵਾਹਨ ਵਿਚੋਂ ਕਰੀਬ 1 ਲੱਖ ਪਾਬੰਦੀਸ਼ੁਦਾ ਕੈਪਸੂਲ ਅਤੇ ਕੁਝ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੌਕੇ 'ਤੇ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਹੁਣ ਜਾਂਚ ਇਸ ਗੱਲ 'ਤੇ ਕੇਂਦਰਿਤ ਹੈ ਕਿ ਇਹ ਨਸ਼ੀਲਾ ਸਮਾਨ ਕਿੱਥੋਂ ਲਿਆਂਦਾ ਗਿਆ ਸੀ, ਇਸ ਦੀ ਸਪਲਾਈ ਕਿਹੜੇ-ਕਿਹੜੇ ਇਲਾਕਿਆਂ ਵਿੱਚ ਕੀਤੀ ਜਾਣੀ ਸੀ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.