ਤਾਜਾ ਖਬਰਾਂ
ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਮਾਨਸੂਨੀ ਹਵਾਵਾਂ ਦੀ ਸਰਗਰਮੀ ਲਗਾਤਾਰ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD), ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ 2 ਅਗਸਤ ਤੋਂ 4 ਅਗਸਤ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਠੰਢੀਆਂ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਵੱਡੀ ਚੇਤਾਵਨੀ (Red Alert) ਨਹੀਂ ਹੈ, ਪਰ ਕੁਝ ਜ਼ਿਲ੍ਹਿਆਂ ਨੂੰ 'ਯੈਲੋ ਅਲਰਟ' (Yellow Category) 'ਚ ਰੱਖਿਆ ਗਿਆ ਹੈ।
ਪੰਜਾਬ 'ਚ ਮੌਸਮ ਦਾ ਹਾਲ: ਉੱਤਰੀ ਤੇ ਪੂਰਬੀ ਹਿੱਸਿਆਂ 'ਚ ਜ਼ਿਆਦਾ ਅਸਰ
ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਦੇ ਖੇਤਰ (Depression) ਕਾਰਨ ਦੇਸ਼ ਭਰ ਵਿੱਚ ਮਾਨਸੂਨ ਪੂਰੀ ਤਰ੍ਹਾਂ ਭਖ ਗਿਆ ਹੈ:
ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਲੋਕਾਂ ਨੂੰ ਚਿਪਚਿਪੀ ਗਰਮੀ ਤੋਂ ਵੱਡੀ ਰਾਹਤ ਦਿਵਾਈ ਹੈ। ਐਤਵਾਰ ਨੂੰ ਵੀ ਦਿਨ ਭਰ ਅਸਮਾਨ 'ਚ ਬੱਦਲ ਛਾਏ ਰਹਿਣ ਅਤੇ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਉਮੀਦ ਹੈ। ਮੌਸਮ ਮਾਹਿਰਾਂ ਅਨੁਸਾਰ ਅਗਸਤ ਦੇ ਪਹਿਲੇ ਹਫ਼ਤੇ ਦਿੱਲੀ-ਐੱਨ.ਸੀ.ਆਰ. 'ਚ ਮਾਨਸੂਨੀ ਹਵਾਵਾਂ ਦੀ ਪੂਰੀ ਸਰਗਰਮੀ ਦੇਖਣ ਨੂੰ ਮਿਲੇਗੀ, ਜਿਸ ਨਾਲ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।
Get all latest content delivered to your email a few times a month.