IMG-LOGO
ਹੋਮ ਪੰਜਾਬ: ਰੋਜ਼ਗਾਰ ਦੇ ਖੇਤਰ 'ਚ ਵੱਡੀ ਪਹਿਲਕਦਮੀ: ਬਰਨਾਲਾ 'ਚ 47 ਆਂਗਣਵਾੜੀ...

ਰੋਜ਼ਗਾਰ ਦੇ ਖੇਤਰ 'ਚ ਵੱਡੀ ਪਹਿਲਕਦਮੀ: ਬਰਨਾਲਾ 'ਚ 47 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ; MP ਮੀਤ ਹੇਅਰ ਨੇ ਕੀਤਾ ਸ਼ਿਰਕਤ

Admin User - Aug 02, 2026 12:26 PM
IMG

ਮਹਿਲਾ ਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੁਹੱਈਆ ਕਰਵਾਉਣ ਦੀ ਲੜੀ ਹੇਠ ਬਰਨਾਲਾ ਵਿਖੇ ਇੱਕ ਵਿਸ਼ੇਸ਼ ਨਿਯੁਕਤੀ ਪੱਤਰ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬਾਲ ਵਿਕਾਸ ਵਿਭਾਗ ਦੇ ਅਧੀਨ 47 ਮਹਿਲਾਵਾਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ ਗਏ, ਜਿਨ੍ਹਾਂ ਵਿੱਚ 44 ਆਂਗਣਵਾੜੀ ਵਰਕਰਾਂ ਅਤੇ 3 ਹੈਲਪਰਾਂ ਸ਼ਾਮਲ ਹਨ। ਇਸ ਸਮਾਗਮ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ।


ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਮੀਤ ਹੇਅਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਨੇ ਹੁਣ ਤੱਕ ਲਗਭਗ 67,000 ਯੋਗ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ।


ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਤਨਜ਼ ਕੱਸਦਿਆਂ ਕਿਹਾ "ਜੇਕਰ ਅਸੀਂ ਬੀਤੇ 25 ਸਾਲਾਂ ਦਾ ਇਤਿਹਾਸ ਦੇਖੀਏ ਤਾਂ ਪਿਛਲੀਆਂ ਸਰਕਾਰਾਂ ਆਪਣੇ ਪੂਰੇ ਕਾਰਜਕਾਲ ਦੌਰਾਨ ਮਹਿਜ਼ 15 ਤੋਂ 20 ਹਜ਼ਾਰ ਨੌਕਰੀਆਂ ਹੀ ਦੇ ਸਕੀਆਂ ਸਨ। ਸਾਡੀ ਸਰਕਾਰ ਨੇ 67 ਹਜ਼ਾਰ ਨੌਕਰੀਆਂ ਦੇ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ।"


ਸੂਬੇ ਦੀਆਂ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ MP ਮੀਤ ਹੇਅਰ ਨੇ ਦੱਸਿਆ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਿਸੇ ਕਾਰਨ ਦੇਰੀ ਨਾਲ ਹੋਈ ਸੀ, ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿੱਚ ਵੀ ਹੁਣ ਬਕਾਇਆ ਰਾਸ਼ੀ ਭੇਜੀ ਜਾ ਰਹੀ ਹੈ। ਉਨ੍ਹਾਂ ਇਸ ਸਕੀਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।


ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਸਾਫ਼ ਨਜ਼ਰ ਆਈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੋਜ਼ਗਾਰ ਨਾਲ ਉਨ੍ਹਾਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.