ਤਾਜਾ ਖਬਰਾਂ
ਹਲਕਾ ਖਰੜ ਦੇ ਬਲਾਕ ਮਾਜਰੀ ਅਧੀਨ ਆਉਂਦੇ ਪਿੰਡ ਸਿਆਲਵੀ ਮਾਜਰਾ ਵਿੱਚ ਗੋਲੀਬਾਰੀ ਦੀ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਾਬਕਾ ਫੌਜੀ ਨੇ ਮਾਮੂਲੀ ਕਹਾ-ਸੁਣੀ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ 'ਤੇ ਤਾਬੜਤੋੜ 3 ਤੋਂ 4 ਫਾਇਰ ਕਰ ਦਿੱਤੇ। ਗੋਲੀ ਲੱਗਣ ਕਾਰਨ ਸਾਬਕਾ ਸਰਪੰਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਬਿਨਾਂ ਸਮਾਂ ਗਵਾਏ ਛਾਪੇਮਾਰੀ ਕਰਕੇ ਹਮਲਾਵਰ ਸਾਬਕਾ ਫੌਜੀ ਨੂੰ ਉਸ ਦੇ ਘਰੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜ਼ਖ਼ਮੀ ਸਾਬਕਾ ਸਰਪੰਚ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Get all latest content delivered to your email a few times a month.