IMG-LOGO
ਹੋਮ ਪੰਜਾਬ: 'ਨਸ਼ਾ ਮੁਕਤ ਯੁਵਾ ਮੁਹਿੰਮ' ਨੂੰ ਪੰਜਾਬ 'ਚ ਵੱਡਾ ਹੁੰਗਾਰਾ, 5...

'ਨਸ਼ਾ ਮੁਕਤ ਯੁਵਾ ਮੁਹਿੰਮ' ਨੂੰ ਪੰਜਾਬ 'ਚ ਵੱਡਾ ਹੁੰਗਾਰਾ, 5 ਲੱਖ ਨੌਜਵਾਨ ਨਸ਼ਿਆਂ ਵਿਰੁੱਧ ਚੁੱਕਣਗੇ ਸਹੁੰ : MP ਵਿਕਰਮ ਸਾਹਨੀ

Admin User - Aug 02, 2026 06:00 PM
IMG

`ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਤ ਭਾਰਤ 2047 ਦੇ ਵਿਜ਼ਨ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ 'ਨਸ਼ਾ ਮੁਕਤ ਯੁਵਾ ਮੁਹਿੰਮ' ਦੀ ਵਰਚੁਅਲ ਸ਼ੁਰੂਆਤ ਕੀਤੀ ਗਈ। ਇਸ ਰਾਸ਼ਟਰੀ ਮੁਹਿੰਮ ਨਾਲ ਦੇਸ਼ ਭਰ ਦੀਆਂ 21,000 ਤੋਂ ਵੱਧ ਥਾਵਾਂ ਜੁੜੀਆਂ, ਜਿੱਥੇ 10 ਮਿਲੀਅਨ ਤੋਂ ਵੱਧ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਨੌਜਵਾਨਾਂ ਨੂੰ mybharat.gov ਪੋਰਟਲ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਦਾ ਪ੍ਰਣ ਲੈਣ ਦੀ ਅਪੀਲ ਕੀਤੀ।

ਇਸ ਮੁਹਿੰਮ ਵਿੱਚ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਨੇ ਆਪਣੀ ਸੰਸਥਾ 'ਸਨ ਫਾਊਂਡੇਸ਼ਨ' ਰਾਹੀਂ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਨਾਲ ਜੁੜੇ ਕਰੀਬ 5,000 ਨੌਜਵਾਨਾਂ ਨੂੰ ਸ਼ਾਮਲ ਕਰਵਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਦੇ ਤਹਿਤ ਸੂਬੇ ਦੇ ਲਗਭਗ 5 ਲੱਖ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਸਹੁੰ ਚੁੱਕਣਗੇ।

ਵਿਕਰਮ ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਪੰਜਾਬ ਵਿੱਚ 12 ਨਸ਼ਾ ਛੁਡਾਊ ਕੇਂਦਰ ਚਲਾ ਰਹੀ ਹੈ। ਇਨ੍ਹਾਂ ਕੇਂਦਰਾਂ ਵਿੱਚ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਦੇ ਪੁਨਰਵਸੇਬੇ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਂਦਾ ਹੈ। ਯੋਗਾ, ਧਿਆਨ, ਜਿੰਮ, ਖੇਡ ਗਤੀਵਿਧੀਆਂ ਅਤੇ ਹੁਨਰ ਸਿਖਲਾਈ ਵਰਗੇ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਦੁਬਾਰਾ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.