IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਅਕਤੂਬਰ ਤੋਂ ਸ਼ੁਰੂ ਹੋਵੇਗਾ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਵਰਲਡ ਟੂਰ,...

ਅਕਤੂਬਰ ਤੋਂ ਸ਼ੁਰੂ ਹੋਵੇਗਾ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਵਰਲਡ ਟੂਰ, ਟੋਰਾਂਟੋ 'ਚ ਪਹਿਲਾ ਸ਼ੋਅ; ਨਵਾਂ ਗੀਤ ਵੀ ਹੋਵੇਗਾ ਰਿਲੀਜ਼

Admin User - Aug 02, 2026 06:11 PM
IMG

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦਾ ਬਹੁਚਰਚਿਤ ਹੋਲੋਗ੍ਰਾਮ ਟੂਰ ਅਕਤੂਬਰ 2026 ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਮੁਤਾਬਕ, ਪਹਿਲੇ ਪੜਾਅ ਵਿੱਚ ਦੁਨੀਆ ਭਰ ਵਿੱਚ ਕਰੀਬ 10 ਸ਼ੋਅ ਕਰਨ ਦੀ ਯੋਜਨਾ ਬਣਾਈ ਗਈ ਹੈ।

ਬਲਕੌਰ ਸਿੰਘ ਨੇ ਦੱਸਿਆ ਕਿ ਹਰ ਹੋਲੋਗ੍ਰਾਮ ਪ੍ਰਦਰਸ਼ਨ ਤੋਂ ਬਾਅਦ 2 ਤੋਂ 4 ਮਿੰਟ ਦਾ ਇੱਕ ਵਿਸ਼ੇਸ਼ ਸੰਦੇਸ਼ ਅਤੇ ਦਰਸ਼ਕਾਂ ਨਾਲ ਗੱਲਬਾਤ ਦਾ ਸੈਸ਼ਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਟੋਰਾਂਟੋ ਵਿੱਚ ਹੋਣ ਵਾਲੇ ਪਹਿਲੇ ਸ਼ੋਅ ਵਿੱਚ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਸਮਾਗਮ ਦੌਰਾਨ ਸਿੱਧੂ ਮੂਸੇਵਾਲਾ ਦਾ ਇੱਕ ਨਵਾਂ ਗੀਤ ਵੀ ਰਿਲੀਜ਼ ਕੀਤਾ ਜਾਵੇਗਾ, ਜਦਕਿ ਉਨ੍ਹਾਂ ਦੇ ਕਈ ਹੋਰ ਅਣਰਿਲੀਜ਼ ਗੀਤਾਂ ਦੇ ਵੀਡੀਓ ਵੀ ਤਿਆਰ ਕੀਤੇ ਜਾ ਰਹੇ ਹਨ।

ਆਪਣੇ ਪੁੱਤਰ ਦੇ ਦੇਹਾਂਤ ਤੋਂ ਬਾਅਦ ਦੇ ਜੀਵਨ ਬਾਰੇ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਵੀ ਹਰ ਰੋਜ਼ ਲਗਭਗ 1,000 ਤੋਂ 1,500 ਪ੍ਰਸ਼ੰਸਕ ਉਨ੍ਹਾਂ ਦੇ ਘਰ ਪਹੁੰਚਦੇ ਹਨ ਅਤੇ ਐਤਵਾਰ ਨੂੰ ਇਹ ਗਿਣਤੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣਾ ਸਮਾਂ ਲੋਕਾਂ ਨਾਲ ਮਿਲਣ, ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ, ਸਿਹਤ ਦਾ ਧਿਆਨ ਰੱਖਣ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਮੁਲਾਕਾਤ ਕਰਨ ਵਿੱਚ ਬਿਤਾਉਂਦੇ ਹਨ।

ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਨੂੰ ਲੈ ਕੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸ਼ੋਅ ਉਨ੍ਹਾਂ ਦੀ ਯਾਦ ਨੂੰ ਇੱਕ ਨਵੇਂ ਅਤੇ ਆਧੁਨਿਕ ਅੰਦਾਜ਼ ਵਿੱਚ ਪ੍ਰਸ਼ੰਸਕਾਂ ਤੱਕ ਪਹੁੰਚਾਉਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.