ਤਾਜਾ ਖਬਰਾਂ
ਲਹਿਰਾਗਾਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਖਾਈ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕੈਬਿਨੇਟ ਮੰਤਰੀ ਬਰਿੰਦਰ ਗੋਇਲ ਨੇ ਉਨ੍ਹਾਂ ਦਾ ਸਿਰੋਪਾ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ 'ਆਪ' ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਆਮ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਇਸ ਮੌਕੇ ਗੁਰਮੀਤ ਸਿੰਘ ਖਾਈ ਦੇ ਨਾਲ ਰਾਮਗੜ੍ਹੀਆ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰਾਂ ਨੇ ਵੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ। ਸਮਾਗਮ ਦੌਰਾਨ ਮੰਤਰੀ ਬਰਿੰਦਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਗੁਰਮੀਤ ਸਿੰਘ ਖਾਈ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਅਤੇ ਖੇਤਰ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਪਾਰਟੀ ਵਿੱਚ ਸਨਮਾਨ ਦੇਣ ਲਈ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Get all latest content delivered to your email a few times a month.