ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ, 3 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ, ਜੋ 10 ਅਗਸਤ ਤੱਕ ਜਾਰੀ ਰਹੇਗਾ। ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਮਾਨਸੂਨ ਸੈਸ਼ਨ ਹੋਵੇਗਾ, ਜਿਸ ਕਰਕੇ ਇਸ ਇਜਲਾਸ ਨੂੰ ਸਿਆਸੀ ਪੱਖੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਅਹਿਮ ਮੁੱਦਿਆਂ ਅਤੇ ਸਰਕਾਰ ਦੇ ਵਿਧਾਨਕ ਏਜੰਡੇ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੈਸ਼ਨ ਦੌਰਾਨ ਸਰਕਾਰ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਰੱਖ ਸਕੇ।
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮਾਨਸੂਨ ਸੈਸ਼ਨ ਦੌਰਾਨ ਸੂਬੇ ਦੇ ਵਿਕਾਸ, ਕਾਨੂੰਨ-ਵਿਵਸਥਾ, ਖੇਤੀਬਾੜੀ, ਵਿੱਤੀ ਹਾਲਾਤ ਅਤੇ ਹੋਰ ਜਨਤਕ ਮਹੱਤਵ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਨਾਲ ਹੀ ਵਿਰੋਧੀ ਧਿਰ ਵੀ ਸਰਕਾਰ ਨੂੰ ਕਈ ਅਹਿਮ ਮਸਲਿਆਂ 'ਤੇ ਘੇਰਨ ਦੀ ਤਿਆਰੀ ਵਿੱਚ ਹੈ, ਜਿਸ ਕਾਰਨ ਇਹ ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Get all latest content delivered to your email a few times a month.