ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਅੱਜ (3 ਅਗਸਤ) ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਨਬਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਕਰਮਚਾਰੀਆਂ ਨੇ ਹੜਤਾਲ ਕਰ ਦਿੱਤੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਰਕਾਰੀ ਬੱਸਾਂ ਰੁਕ ਗਈਆਂ ਹਨ। ਹੜਤਾਲ ਦਾ ਸਥਾਨਕ ਅਤੇ ਅੰਤਰਰਾਜੀ ਰੂਟਾਂ 'ਤੇ ਵੀ ਅਸਰ ਪੈ ਰਿਹਾ ਹੈ।
ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ ਵੀ ਸਰਗਰਮ ਹੋ ਗਈ ਹੈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵੇਰੇ 10 ਵਜੇ ਯੂਨੀਅਨ ਨਾਲ ਮੀਟਿੰਗ ਬੁਲਾਈ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਲੰਬੇ ਸਮੇਂ ਤੋਂ ਆਰਜ਼ੀ ਕਰਮਚਾਰੀਆਂ ਦੀਆਂ ਮੰਗਾਂ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ।
ਸਰਕਾਰ ਕੋਲ 2,900 ਤੋਂ ਵੱਧ ਜਨਤਕ ਬੱਸਾਂ ਦਾ ਬੇੜਾ ਹੈ। ਇਨ੍ਹਾਂ ਵਿੱਚੋਂ ਲਗਭਗ 1,694 ਬੱਸਾਂ ਪੰਜਾਬ ਰੋਡਵੇਜ਼/ਪਨਬੱਸ ਦੀਆਂ ਹਨ ਅਤੇ 1,304 ਪੀ.ਆਰ.ਟੀ.ਸੀ. ਦੀਆਂ ਹਨ। ਇਹ ਬੱਸਾਂ 1,000 ਤੋਂ ਵੱਧ ਸਥਾਨਕ ਅਤੇ ਅੰਤਰਰਾਜੀ ਰੂਟਾਂ 'ਤੇ ਚੱਲਦੀਆਂ ਹਨ। ਇਕੱਲੀ ਪੀ.ਆਰ.ਟੀ.ਸੀ. 577 ਤੋਂ ਵੱਧ ਰੂਟਾਂ 'ਤੇ ਯਾਤਰੀਆਂ ਦੀ ਸੇਵਾ ਕਰਦੀ ਹੈ। ਪੰਜਾਬ ਤੋਂ ਇਲਾਵਾ, ਇਹ ਬੱਸਾਂ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਜੰਮੂ ਅਤੇ ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ।
Get all latest content delivered to your email a few times a month.