IMG-LOGO
ਹੋਮ ਪੰਜਾਬ: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੰਜਾਬ ਤੇ ਚੰਡੀਗੜ੍ਹ 'ਚ...

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੰਜਾਬ ਤੇ ਚੰਡੀਗੜ੍ਹ 'ਚ ਦੋ ਦਿਨਾਂ ਲਈ ਮੀਂਹ ਦਾ ਯੈਲੋਂ ਅਲਰਟ ਜਾਰੀ

Admin User - Aug 03, 2026 10:01 AM
IMG

ਚੰਡੀਗੜ੍ਹ :  ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, 3 ਅਤੇ 4 ਅਗਸਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਰੱਖਦੇ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਪਾਣੀ ਭਰੇ ਇਲਾਕਿਆਂ ਤੋਂ ਬਚਣ ਅਤੇ ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਬਚਣ। ਮੌਸਮ ਵਿਭਾਗ ਦੇ ਅਨੁਸਾਰ, 5 ਅਤੇ 6 ਅਗਸਤ ਨੂੰ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ। ਮੀਂਹ ਤਾਪਮਾਨ ਵਿੱਚ ਗਿਰਾਵਟ ਲਿਆਏਗਾ, ਜਿਸ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 27.4 ਡਿਗਰੀ ਸੈਲਸੀਅਸ ਸੀ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ ਸਿਰਫ਼ ਥੋੜ੍ਹੀ ਜਿਹੀ ਬਾਰਿਸ਼ ਹੀ ਦਰਜ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.