IMG-LOGO
ਹੋਮ ਪੰਜਾਬ: ਸਾਬਕਾ ਵਿਧਾਇਕ ਦਲਬੀਰ ਵੇਰਕਾ ਅਕਾਲੀ ਦਲ 'ਵਾਰਿਸ ਪੰਜਾਬ ਦੇ' 'ਚ...

ਸਾਬਕਾ ਵਿਧਾਇਕ ਦਲਬੀਰ ਵੇਰਕਾ ਅਕਾਲੀ ਦਲ 'ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ

Admin User - Aug 03, 2026 01:16 PM
IMG

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਵੇਂ ਆਗੂਆਂ ਦਾ ਸ਼ਾਮਲ ਹੋਣਾ ਲਗਾਤਾਰ ਜਾਰੀ ਹੈ। ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪਣੇ ਸਮਰਥਕਾਂ ਸਮੇਤ ਅੰਮ੍ਰਿਤਸਰ ਵਿੱਚ ਇੱਕ ਪਾਰਟੀ ਸਮਾਗਮ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਪਾਰਟੀ ਆਗੂਆਂ ਨੇ ਦੋਵਾਂ ਆਗੂਆਂ ਦਾ ਸਵਾਗਤ ਕੀਤਾ, ਇਸਨੂੰ ਸੰਗਠਨ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਮੋਹਭੰਗ ਹੋ ਚੁੱਕੇ ਹਨ ਅਤੇ ਹੁਣ ਤਬਦੀਲੀ ਦੀ ਉਮੀਦ ਨਾਲ ਅਕਾਲੀ ਦਲ (ਵਾਰਿਸ਼ ਪੰਜਾਬ ਦੇ) ਵਿੱਚ ਸ਼ਾਮਲ ਹੋ ਰਹੇ ਹਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਦਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਨੇ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਵੱਧ ਰਹੇ ਪ੍ਰਵਾਸ ਨੂੰ ਸੂਬੇ ਦੇ ਮੁੱਖ ਮੁੱਦਿਆਂ ਵਜੋਂ ਦਰਸਾਇਆ। ਸਰਕਾਰ ਨੂੰ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.