IMG-LOGO
ਹੋਮ ਪੰਜਾਬ: ਫਰੀਦਕੋਟ ਦੇ ਗੁਰੂਦੁਆਰਾ ਸਾਹਿਬ ਗੁਰੂ ਤੇਗ ਬਹਾਦਰ ਸਿਮਰਨ ਦੁਆਰ 'ਚ...

ਫਰੀਦਕੋਟ ਦੇ ਗੁਰੂਦੁਆਰਾ ਸਾਹਿਬ ਗੁਰੂ ਤੇਗ ਬਹਾਦਰ ਸਿਮਰਨ ਦੁਆਰ 'ਚ ਲੱਗੀ ਭਿਆਨਕ ਅੱਗ, ਸੰਗਤ ਨੇ ਪਾਵਨ ਸਰੂਪ ਸੁਰੱਖਿਅਤ ਕੱਢੇ ਬਾਹਰ

Admin User - Aug 03, 2026 04:22 PM
IMG

ਗੁਰਦੁਆਰਾ ਗੁਰੂ ਤੇਗ ਬਹਾਦਰ ਸਿਮਰਨ ਦੁਆਰ, ਫਰੀਦਕੋਟ ਵਿੱਚ ਐਤਵਾਰ ਦੇਰ ਸ਼ਾਮ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਦੀਆਂ ਲਪਟਾਂ ਦੇਖ ਕੇ ਇਲਾਕੇ ਦੇ ਲੋਕ ਅਤੇ ਸੰਗਤ ਤੁਰੰਤ ਗੁਰੂਦੁਆਰਾ ਸਾਹਿਬ ਪਹੁੰਚ ਗਏ। ਸਭ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਨੂੰ ਪੂਰੀ ਮਰਿਆਦਾ ਨਾਲ ਸੁਰੱਖਿਅਤ ਸਥਾਨ 'ਤੇ ਲਿਜਾਇਆ ਗਿਆ, ਜਿਸ ਨਾਲ ਵੱਡੀ ਰਾਹਤ ਮਿਲੀ।

ਅੱਗ ਕਾਰਨ ਗੁਰੂਦੁਆਰਾ ਸਾਹਿਬ ਦੇ ਮੁੱਖ ਹਾਲ ਵਿੱਚ ਰੱਖਿਆ ਕਾਫ਼ੀ ਸਮਾਨ ਸੜ ਕੇ ਨਸ਼ਟ ਹੋ ਗਿਆ। ਹਾਲ ਵਿੱਚ ਪਏ ਬਿਸਤਰੇ, ਏਅਰ ਕੰਡੀਸ਼ਨਰ (AC), ਡਾਊਨ ਸੀਲਿੰਗ ਅਤੇ ਹੋਰ ਸਾਜ਼ੋ-ਸਾਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਗ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ, ਜਿਸ ਨਾਲ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ।

ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਸੂਚਨਾ 'ਤੇ ਪਿੰਡ ਦੇ ਸਰਪੰਚ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਅੱਗ ਲੱਗਣ ਦਾ ਸੰਭਾਵਿਤ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਤਸੱਲੀ ਦੀ ਗੱਲ ਇਹ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਪੂਰੀ ਤਰ੍ਹਾਂ ਸੁਰੱਖਿਅਤ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਅੱਗ ਕਾਰਨ ਹੋਏ ਵਿੱਤੀ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਜਦਕਿ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਵੀ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.