IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਆਈ.ਐੱਸ.ਆਈ. ਨਾਲ ਜੁੜੇ 2...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਆਈ.ਐੱਸ.ਆਈ. ਨਾਲ ਜੁੜੇ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 4 ਨਾਬਾਲਗਾਂ ਸਮੇਤ 9 ਗ੍ਰਿਫ਼ਤਾਰ

Admin User - Aug 04, 2026 10:49 AM
IMG

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਅਤੇ ਪਾਕਿਸਤਾਨੀ ਖੁਫੀਆ ਏਜੰਸੀ ISI ਦੁਆਰਾ ਫੰਡ ਪ੍ਰਾਪਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 4 ਨਾਬਾਲਗਾਂ ਸਮੇਤ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਰਾਜ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੰਬ (ਬੋਤਲ ਬੰਬ) ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਸੂਸੀ ਅਤੇ ਤਫ਼ਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਈ.ਐੱਸ.ਆਈ. ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਹੈਂਡਲਰ ਸਥਾਨਕ ਨੌਜਵਾਨਾਂ ਨੂੰ ਭੜਕਾ ਕੇ ਅਤੇ ਲਾਲਚ ਦੇ ਕੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ, ਮੁੱਖ ਸੁਰੱਖਿਆ ਅਦਾਰਿਆਂ ਦੀ ਰੇਕੀ (ਨਿਗਰਾਨੀ) ਕਰਨ, ਨਜਾਇਜ਼ ਹਥਿਆਰਾਂ ਦਾ ਜਗਾੜ ਕਰਨ ਅਤੇ ਸ਼ਾਂਤੀ ਭੰਗ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੇ ਸਨ।

ਜਾਂਚ ਦੌਰਾਨ ਇੱਕ ਹੋਰ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਮੁਲਜ਼ਮਾਂ ਨੇ ਰੇਲਵੇ ਟਰੈਕਾਂ ਦੇ ਆਸ-ਪਾਸ ਖੁਫੀਆ ਸੀ ਸੀ ਟੀ ਵੀ (CCTV) ਕੈਮਰੇ ਲਗਾਏ ਹੋਏ ਸਨ, ਜਿਨ੍ਹਾਂ ਦੀ ਲਾਈਵ ਫੁੱਟੇਜ ਅਤੇ ਰਿਕਾਰਡਿੰਗ ਵਿਦੇਸ਼ੀ ਹੈਂਡਲਰਾਂ ਨਾਲ ਸਾਂਝੀ ਕੀਤੀ ਜਾ ਰਹੀ ਸੀ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ, ਥਾਣਾ ਏਅਰਪੋਰਟ ਅਤੇ ਥਾਣਾ ਸੀ-ਡਿਵੀਜ਼ਨ ਵਿਖੇ ਬਿਨਾਂ ਦੇਰੀ ਦੇ FIR ਦਰਜ ਕਰ ਲਈਆਂ ਗਈਆਂ ਹਨ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਅੱਗੇ ਤਫ਼ਤੀਸ਼ ਜਾਰੀ ਹੈ। ਇਸ ਨੈੱਟਵਰਕ ਨਾਲ ਜੁੜੇ ਬਾਕੀ ਮੈਂਬਰਾਂ ਦੀ ਪਛਾਣ ਕਰਨ, ਫੰਡਿੰਗ (ਪੈਸਿਆਂ ਲੈਣ-ਦੇਣ) ਦੇ ਸਰੋਤਾਂ ਨੂੰ ਟਰੇਸ ਕਰਨ ਅਤੇ ਪਛਾੜੀ ਤੇ ਅਗਾੜੀ ਸਬੰਧਾਂ (Forward & Backward linkages) ਦਾ ਪਤਾ ਲਗਾਉਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਰਾਜ ਦੀ ਸ਼ਾਂਤੀ, ਸੁਰੱਖਿਆ ਅਤੇ ਸਰਬੋਤਮਤਾ ਨੂੰ ਬਣਾਏ ਰੱਖਣ ਲਈ ਵਚਨਬੱਧ ਹੈ ਅਤੇ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਉਖਾੜਨ ਲਈ ਲਗਾਤਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.