IMG-LOGO
ਹੋਮ ਪੰਜਾਬ: ਦੇਸ਼ ਭਰ 'ਚ ਮੌਨਸੂਨ ਦਾ ਕਹਿਰ: 22 ਰਾਜਾਂ 'ਚ ਭਾਰੀ...

ਦੇਸ਼ ਭਰ 'ਚ ਮੌਨਸੂਨ ਦਾ ਕਹਿਰ: 22 ਰਾਜਾਂ 'ਚ ਭਾਰੀ ਮੀਂਹ ਦਾ ਅਲਰਟ; ਅਸਾਮ-ਗੁਜਰਾਤ 'ਚ ਹੜ੍ਹ ਦੇ ਹਾਲਾਤ, ਪੰਜਾਬ 'ਚ 10 ਅਗਸਤ ਤੱਕ ਬੱਦਲਵਾਈ ਦਾ...

Admin User - Aug 05, 2026 10:07 AM
IMG

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਨਸੂਨ ਦੀ ਮੋਹਲੇਧਾਰ ਬਾਰਿਸ਼ ਆਫ਼ਤ ਬਣ ਕੇ ਵਰ੍ਹ ਰਹੀ ਹੈ। ਅਸਾਮ ਅਤੇ ਗੁਜਰਾਤ ਵਰਗੇ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਗੰਭੀਰ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ (IMD) ਨੇ ਦੇਸ਼ ਦੇ 22 ਰਾਜਾਂ ਵਿੱਚ ਭਾਰੀ ਬਾਰਿਸ਼, ਗਰਜ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਆਉਣ ਵਾਲੇ ਪੰਜ ਦਿਨਾਂ ਤੱਕ ਤੇਜ਼ ਹਵਾਵਾਂ ਦੇ ਨਾਲ-ਨਾਲ ਬੁੱਧਵਾਰ ਤੋਂ ਸ਼ੁੱਕਰਵਾਰ ਦਰਮਿਆਨ ਮੀਂਹ ਦਾ ਜ਼ੋਰ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ।


ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ 10 ਅਗਸਤ ਤੱਕ ਵੱਖ-ਵੱਖ ਦਿਨਾਂ 'ਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।


ਘੱਟ ਬਾਰਿਸ਼ ਦੀ ਚਿੰਤਾ: 1 ਅਗਸਤ ਤੋਂ ਹੁਣ ਤੱਕ ਮਹਿਜ਼ 10.9 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਆਮ ਨਾਲੋਂ 62 ਫ਼ੀਸਦੀ ਘੱਟ ਹੈ।


ਮੌਨਸੂਨ ਸੀਜ਼ਨ ਦਾ ਅੰਕੜਾ: 1 ਜੂਨ ਤੋਂ ਹੁਣ ਤੱਕ ਕੁੱਲ 179.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 37 ਫ਼ੀਸਦੀ ਘੱਟ ਹੈ।


ਪੰਜਾਬ ਵਿੱਚ 5 ਅਤੇ 6 ਅਗਸਤ ਨੂੰ ਕਈ ਥਾਵਾਂ 'ਤੇ ਗਰਜ-ਚਮਕ ਨਾਲ ਮੀਂਹ ਪੈਣ ਦਾ ਅਨੁਮਾਨ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ, ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸੰਗਰੂਰ ਅਤੇ ਤਰਨਤਾਰਨ ਸਮੇਤ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਇੱਕਾ-ਦੁੱਕਾ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।


ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ 5 ਤੋਂ 7 ਅਗਸਤ ਦਰਮਿਆਨ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ:


  • ਪੂਰਬੀ ਉੱਤਰ ਪ੍ਰਦੇਸ਼: 5 ਅਤੇ 6 ਅਗਸਤ ਨੂੰ ਕੁਝ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।


  • ਪੱਛਮੀ ਉੱਤਰ ਪ੍ਰਦੇਸ਼: 5 ਤੋਂ 7 ਅਗਸਤ ਤੱਕ ਜ਼ਿਆਦਾਤਰ ਥਾਵਾਂ 'ਤੇ ਬੱਦਲ ਗਰਜਣ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.