ਤਾਜਾ ਖਬਰਾਂ
ਕੁਦਰਤ ਦੇ ਕਹਿਰ ਨਾਲ ਜੂਝ ਰਹੇ ਅਸਾਮ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਤਬਾਹੀ ਮਚਾਉਂਦੇ ਹੜ੍ਹਾਂ ਕਾਰਨ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। ਇਸ ਮੁਸ਼ਕਿਲ ਘੜੀ ਵਿੱਚ ਰਾਹਤ ਕਾਰਜਾਂ ਵਿੱਚ ਜੁਟੀ ਪ੍ਰਮੁੱਖ ਸਮਾਜਿਕ ਸੰਸਥਾ 'ਗਲੋਬਲ ਸਿੱਖਜ਼' (NGO Global Sikhs) ਨੂੰ ਹੁਣ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦਾ ਵੱਡਾ ਸਹਿਯੋਗ ਮਿਲਿਆ ਹੈ। 'ਭਾਈਜਾਨ' ਨੇ ਸੰਸਥਾ ਨਾਲ ਹੱਥ ਮਿਲਾਉਂਦੇ ਹੋਏ ਹੜ੍ਹ ਪੀੜਤਾਂ ਨੂੰ ਮੁੜ ਵਸਾਉਣ ਲਈ 'ਆਸ਼ੀਆਨਾ' ਨਾਂ ਦੀ ਖ਼ਾਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਸੰਸਥਾ ਨੇ ਆਪਣੇ ਅਧਿਕਾਰਤ 'ਐਕਸ' (ਟਵਿੱਟਰ) ਖਾਤੇ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਰਾਹਤ ਕਾਰਜਾਂ ਦਾ ਦੂਜਾ ਪੜਾਅ ਹੈ।
ਜ਼ਿਕਰਯੋਗ ਹੈ ਕਿ ਸਲਮਾਨ ਖ਼ਾਨ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਵੀ 'ਗਲੋਬਲ ਸਿੱਖਜ਼' ਨਾਲ ਮਿਲ ਕੇ ਅਸਾਮ ਦੇ ਹੜ੍ਹ ਪ੍ਰਭਾਵਿਤ ਸਿਵਸਾਗਰ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੇ ਚੁੱਕੇ ਹਨ।
Get all latest content delivered to your email a few times a month.