ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਰਹੱਦ ਪਾਰੋਂ ਚੱਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ 'ਤੇ ਕਰਾਰੀ ਚੋਟ ਕਰਦਿਆਂ ਪੁਲਿਸ ਨੇ 10 ਕਿੱਲੋਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਖ਼ੁਫ਼ੀਆ ਆਪ੍ਰੇਸ਼ਨ ਤੋਂ ਬਾਅਦ ਥਾਣਾ ਘਰਿੰਡਾ (ਅੰਮ੍ਰਿਤਸਰ) ਵਿਖੇ ਐਨ.ਡੀ.ਪੀ.ਐਸ. (NDPS) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫੜੇ ਗਏ ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੋਹਰਾਇਆ ਕਿ ਸੂਬੇ ਵਿੱਚੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰ ਰਿਹਾ ਹੈ। ਅਜਿਹੇ ਅਪਰਾਧੀਆਂ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
Get all latest content delivered to your email a few times a month.