IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ: ਕਾਂਗਰਸੀਆਂ ਦਾ ਕਾਲੇ ਪਟਕਿਆਂ...

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ: ਕਾਂਗਰਸੀਆਂ ਦਾ ਕਾਲੇ ਪਟਕਿਆਂ ਨਾਲ ਪ੍ਰਦਰਸ਼ਨ; ਗਨੀਵ ਕੌਰ ਅਤੇ ਧਾਲੀਵਾਲ ਵਿਚਾਲੇ ਤਿੱਖੀ ਬਹਿਸ

Admin User - Aug 05, 2026 12:27 PM
IMG

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਤੀਜੇ ਦਿਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ। ਸਭ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਪਹਿਲਾਂ ਵਾਂਗ ਗਲ਼ 'ਚ ਕਾਲੇ ਪਟਕੇ ਪਾ ਕੇ ਸਦਨ ਪਹੁੰਚੇ। ਉਨ੍ਹਾਂ ਦਾ ਦੋਸ਼ ਸੀ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ ਸੀ।


ਇਸ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਦਨ ਸਾਰੇ ਵਿਧਾਇਕਾਂ ਦਾ ਸਤਿਕਾਰ ਕਰਦਾ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਿਹਾ ਕਿ ਜੇਕਰ ਕਿਸੇ ਵਿਧਾਇਕ ਦੇ ਮਾਣ-ਸਤਿਕਾਰ ਨੂੰ ਠੇਸ ਪਹੁੰਚੀ ਹੈ ਤਾਂ ਮਾਮਲੇ ਦੀ ਜਾਂਚ ਹੋਵੇਗੀ।


ਜ਼ੀਰੋ ਆਵਰ (ਸੁੰਨ ਕਾਲ) ਦੌਰਾਨ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਪੁੱਛਿਆ— "ਕੀ ਸਰਕਾਰ ਗੁਰੂ ਨਾਲ ਟੱਕਰ ਲਵੇਗੀ?", ਇਸ ਦੇ ਜਵਾਬ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤੁਹਾਡੇ ਰਿਸ਼ਤੇਦਾਰਾਂ ਨੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੱਤੀ ਸੀ। ਇਸ 'ਤੇ ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਤਾਂ ਨਤਮਸਤਕ ਹੋ ਕੇ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.