ਤਾਜਾ ਖਬਰਾਂ
ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' (ਟਵਿੱਟਰ) 'ਤੇ ਇੱਕ ਖ਼ਾਸ ਸੰਦੇਸ਼ ਸਾਂਝਾ ਕਰਦਿਆਂ ਭਗਤ ਪੂਰਨ ਸਿੰਘ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਨੂੰ ਯਾਦ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ "ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਮੇਰਾ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਵੱਲੋਂ ਦੀਨ-ਦੁਖੀਆਂ ਅਤੇ ਬੇਸਹਾਰਾ ਲੋਕਾਂ ਦੀ ਕੀਤੀ ਗਈ ਨਿਸ਼ਕਾਮ ਸੇਵਾ ਸਾਡੇ ਸਾਰਿਆਂ ਲਈ ਸਭ ਤੋਂ ਵੱਡੀ ਪ੍ਰੇਰਨਾ ਹੈ।"
ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਲਾਵਾਰਿਸ, ਬੀਮਾਰ, ਅਪਾਹਜ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦੀ ਬਰਸੀ 'ਤੇ ਅੱਜ ਪੂਰੇ ਪੰਜਾਬ ਅਤੇ ਦੁਨੀਆ ਭਰ ਵਿੱਚ ਵਸਦੀਆਂ ਸੰਗਤਾਂ ਵੱਲੋਂ ਉਨ੍ਹਾਂ ਦੇ ਮਾਨਵਤਾਵਾਦੀ ਕਾਰਜਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ।
Get all latest content delivered to your email a few times a month.