ਤਾਜਾ ਖਬਰਾਂ
ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਅਜਨਾਲਾ ਮਾਮਲੇ ਦੇ ਮੁੱਖ ਗਵਾਹ ਵਰਿੰਦਰ ਸਿੰਘ ਮਾਵੀ 'ਤੇ ਦੇਰ ਰਾਤ ਹੋਈ ਫ਼ਾਇਰਿੰਗ ਨੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ। ਤੜਕਸਾਰ ਵਾਪਰੀ ਇਸ ਘਟਨਾ ਤੋਂ ਬਾਅਦ ਇੰਟਰਨੈੱਟ 'ਤੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ, ਪਰ ਰੂਪਨਗਰ ਪੁਲਿਸ ਨੇ ਮੁਸ਼ਤੈਦੀ ਦਿਖਾਉਂਦਿਆਂ ਪੂਰੇ ਮਾਮਲੇ ਦੀ ਅਸਲ ਤਸਵੀਰ ਸਾਫ਼ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪਿੰਡ ਸਲੇਮਪੁਰ ਦੇ ਰਹਿਣ ਵਾਲੇ ਵਰਿੰਦਰ ਸਿੰਘ ਮਾਵੀ ਨੇ ਰਾਤ 2 ਵਜੇ ਫ਼ੋਨ ਕਰਕੇ ਇਤਲਾਹ ਦਿੱਤੀ ਕਿ ਇੱਕ ਅਣਪਛਾਤਾ ਵਿਅਕਤੀ ਉਸ 'ਤੇ ਗੋਲੀਆਂ ਚਲਾ ਰਿਹਾ ਹੈ।
ਘਰ ਤੱਕ ਪਹੁੰਚਿਆ ਹਮਲਾਵਰ: ਤਕਰਾਰ ਵਧਣ 'ਤੇ ਜਸਬੀਰ ਨੇ ਹਵਾਈ ਫ਼ਾਇਰ ਕੀਤੇ ਅਤੇ ਮਾਵੀ ਦੀ ਗੱਡੀ ਦੇ ਪਿੱਛੇ ਆਪਣੀ ਗੱਡੀ ਲਗਾ ਲਈ। ਉਹ ਪਿੱਛਾ ਕਰਦਿਆਂ ਮਾਵੀ ਦੇ ਪਿੰਡ ਤੱਕ ਆ ਪਹੁੰਚਿਆ ਅਤੇ ਧਮਕੀਆਂ ਦੇਣ ਲੱਗਾ, ਜਿੱਥੇ ਪੁਲਿਸ ਨੇ ਉਸ ਨੂੰ ਦਬੋਚ ਲਿਆ।
ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਹਮਲਾ ਕਰਨ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ।
ਪੁਲਿਸ ਅਨੁਸਾਰ ਇਹ ਮਹਿਜ਼ ਨਸ਼ੇ ਦੀ ਹਾਲਤ 'ਚ ਹੋਇਆ 'ਰੋਡ ਰੇਜ' ਦਾ ਮਾਮਲਾ ਹੈ, ਜਿਸ ਦਾ ਗਵਾਹੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਥਾਣਾ ਸਦਰ ਮੋਰਿੰਡਾ ਵਿਖੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.