IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Admin User - Aug 05, 2026 04:27 PM
IMG

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ।


ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।


ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਵਾਲੇ ਹਨ।


ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ 'ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ।


ਐੱਸ.ਐੱਸ.ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।


ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਐੱਫ.ਆਈ.ਆਰ. ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.