ਤਾਜਾ ਖਬਰਾਂ
ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਹ ਮੀਟਿੰਗ ਪ੍ਰਧਾਨ ਮੰਤਰੀ ਵੱਲੋਂ ਹਾਲ ਹੀ ਵਿੱਚ ਰਾਜ ਸਭਾ 'ਚ ਸ਼ਾਮਲ ਹੋਏ ਨਵੇਂ ਸੰਸਦ ਮੈਂਬਰਾਂ ਨਾਲ ਜਾਣ-ਪਛਾਣ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀ ਗਈ ਸੀ। ਮੁਲਾਕਾਤ ਤੋਂ ਬਾਅਦ ਹਰਭਜਨ ਸਿੰਘ ਨੇ ਇਸ ਨੂੰ ਆਪਣੇ ਲਈ ਇੱਕ ਵੱਡਾ ਸਨਮਾਨ ਕਰਾਰ ਦਿੱਤਾ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਚਾਰ-ਵਟਾਂਦਰਾ ਕਰਨਾ ਹਮੇਸ਼ਾ ਇੱਕ ਪ੍ਰੇਰਨਾਦਾਇਕ ਅਨੁਭਵ ਹੁੰਦਾ ਹੈ।
ਪ੍ਰਧਾਨ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਮੰਚ 'ਤੇ ਸਾਂਝੀ ਕਰਦਿਆਂ ਹਰਭਜਨ ਸਿੰਘ ਨੇ ਲਿਖਿਆ "ਅੱਜ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਮਿਲਣਾ ਅਤਿਅੰਤ ਮਾਣ ਵਾਲੀ ਗੱਲ ਸੀ। ਮੈਂ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਅਤੇ ਭਾਰਤ ਦੇ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਤੋਂ ਬਹੁਤ ਪ੍ਰੇਰਿਤ ਹਾਂ। ਮੈਂ ਦੇਸ਼ ਦੀ ਪ੍ਰਗਤੀ ਵਿੱਚ ਹਰ ਸੰਭਵ ਤਰੀਕੇ ਨਾਲ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹਾਂ।"
Get all latest content delivered to your email a few times a month.