ਤਾਜਾ ਖਬਰਾਂ
ਸੂਬੇ ਵਿੱਚ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇੱਕ ਸਾਂਝੇ ਗੁਪਤ ਆਪ੍ਰੇਸ਼ਨ ਦੌਰਾਨ ਟੀਮਾਂ ਨੇ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਦਿਆਂ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਹੈ। ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ MP-09 ਰਾਈਫ਼ਲ ਅਤੇ 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ 'ਚ ਬੈਠੇ ਦੇਸ਼-ਵਿਰੋਧੀ ਅਨਸਰਾਂ ਵੱਲੋਂ ਪੰਜਾਬ 'ਚ ਸਰਗਰਮ ਗੈਂਗਸਟਰਾਂ ਦੇ ਨੈੱਟਵਰਕ ਰਾਹੀਂ ਭੇਜੀ ਗਈ ਸੀ।
ਜਾਂਚ ਏਜੰਸੀਆਂ ਅਨੁਸਾਰ ਇਨ੍ਹਾਂ ਆਧੁਨਿਕ ਹਥਿਆਰਾਂ ਦੀ ਵਰਤੋਂ ਸੂਬੇ ਵਿੱਚ ਟਾਰਗੈੱਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ, ਦਹਿਸ਼ਤ ਦਾ ਮਾਹੌਲ ਪੈਦਾ ਕਰਨ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਕੀਤੀ ਜਾਣੀ ਸੀ। ਪੁਲਿਸ ਦਾ ਮੰਨਣਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਤਸਕਰ ਲੰਮੇ ਸਮੇਂ ਤੋਂ ਸਰਹੱਦ ਪਾਰ ਬੈਠੇ ਆਪਣੇ ਆਕਾਵਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਦੇਸ਼-ਵਿਰੋਧੀ ਮਾਡਿਊਲ ਅਤੇ ਇਸ ਨਾਲ ਜੁੜੇ ਹੋਰ ਤਸਕਰਾਂ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।
Get all latest content delivered to your email a few times a month.