IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ: MP ਗੁਰਜੀਤ ਔਜਲਾ...

ਅੰਮ੍ਰਿਤਸਰ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ: MP ਗੁਰਜੀਤ ਔਜਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਏਅਰਪੋਰਟ ਰੋਡ 'ਤੇ ਐਲੀਵੇਟਿਡ ਕੋਰੀਡੋਰ ਦੀ ਕੀਤੀ...

Admin User - Aug 06, 2026 02:57 PM
IMG

ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵੀਰਵਾਰ ਨੂੰ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਔਜਲਾ ਨੇ ਸ਼ਹਿਰ ਦੀ ਸਭ ਤੋਂ ਗੰਭੀਰ ਬਣ ਚੁੱਕੀ ਟ੍ਰੈਫਿਕ ਸਮੱਸਿਆ ਦਾ ਹੱਲ ਕੱਢਣ ਲਈ ਗੁਮਟਾਲਾ ਬਾਈਪਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਐਲੀਵੇਟਿਡ ਕੋਰੀਡੋਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਏਅਰਪੋਰਟ ਰੋਡ 'ਤੇ ਰੋਜ਼ਾਨਾ ਲੱਗਣ ਵਾਲੇ ਭਾਰੀ ਜਾਮ ਅਤੇ ਭਵਿੱਖ 'ਚ ਵਧਣ ਵਾਲੀਆਂ ਟ੍ਰੈਫਿਕ ਚੁਣੌਤੀਆਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ।


ਸੰਸਦ ਮੈਂਬਰ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਚਾਲੂ ਹੋਣ ਅਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਬਣਨ ਨਾਲ ਇਸ ਮਾਰਗ 'ਤੇ ਵਾਹਨਾਂ ਦਾ ਦਬਾਅ ਕਈ ਗੁਣਾ ਵਧ ਜਾਵੇਗਾ। ਮੌਜੂਦਾ ਸਮੇਂ ਵੀ ਟ੍ਰੈਫਿਕ ਜਾਮ ਕਾਰਨ ਕਈ ਵਾਰ ਸੈਲਾਨੀਆਂ ਅਤੇ ਯਾਤਰੀਆਂ ਦੀਆਂ ਉਡਾਣਾਂ ਤੱਕ ਛੁੱਟ ਜਾਂਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।


ਔਜਲਾ ਨੇ ਪ੍ਰਸਤਾਵ ਰੱਖਿਆ ਕਿ ਗੁਮਟਾਲਾ ਬਾਈਪਾਸ ਤੋਂ ਰਾਜਾਸਾਂਸੀ ਹੁੰਦੇ ਹੋਏ ਮੋਰਚਾ ਸਾਹਿਬ ਗੁਰਦੁਆਰਾ ਨੇੜੇ ਐਕਸਪ੍ਰੈੱਸਵੇ ਦੇ ਰਾਊਂਡਅਬਾਊਟ ਤੱਕ ਇਸ ਕੋਰੀਡੋਰ ਦਾ ਨਿਰਮਾਣ ਕੀਤਾ ਜਾਵੇ ਤਾਂ ਜੋ ਸਿਗਨਲ-ਫ੍ਰੀ ਆਵਾਜਾਈ ਯਕੀਨੀ ਬਣ ਸਕੇ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਨੂੰ ਤੁਰੰਤ ਡੀ.ਪੀ.ਆਰ. (DPR) ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾਣ ਅਤੇ ਇਸ ਪ੍ਰੋਜੈਕਟ ਨੂੰ ਰਾਸ਼ਟਰੀ ਮਹੱਤਤਾ ਵਾਲੇ ਪ੍ਰੋਜੈਕਟਾਂ 'ਚ ਸ਼ਾਮਲ ਕਰਕੇ ਤੁਰੰਤ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ ਸੈਰ-ਸਪਾਟੇ, ਵਪਾਰ ਅਤੇ ਧਾਰਮਿਕ ਯਾਤਰਾਵਾਂ ਨੂੰ ਵੱਡਾ ਹੁਲਾਰਾ ਮਿਲੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.