IMG-LOGO
ਹੋਮ ਪੰਜਾਬ: ਲੁਧਿਆਣਾ 'ਚ ਕਾਂਗਰਸ ਦੇ ਪ੍ਰੋਗਰਾਮ ਦੌਰਾਨ ਹੰਗਾਮਾ, ਭੁਪੇਸ਼ ਬਘੇਲ ਖ਼ਿਲਾਫ਼...

ਲੁਧਿਆਣਾ 'ਚ ਕਾਂਗਰਸ ਦੇ ਪ੍ਰੋਗਰਾਮ ਦੌਰਾਨ ਹੰਗਾਮਾ, ਭੁਪੇਸ਼ ਬਘੇਲ ਖ਼ਿਲਾਫ਼ ਨਾਅਰੇਬਾਜ਼ੀ; ਆਸ਼ੂ ਤੇ ਰਾਜਾ ਵੜਿੰਗ ਸਮਰਥਕਾਂ ਵਿਚਾਲੇ ਤਕਰਾਰ

Admin User - Aug 06, 2026 04:40 PM
IMG

ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੁਧਿਆਣਾ ਵਿੱਚ ਕਰਵਾਏ ਗਏ ਪਾਰਟੀ ਪ੍ਰੋਗਰਾਮ ਦੌਰਾਨ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਕੁਝ ਵਰਕਰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਵਿਰੋਧ ਵਿੱਚ "Baghel Go Back" ਲਿਖੀਆਂ ਟੀ-ਸ਼ਰਟਾਂ ਪਾ ਕੇ ਪ੍ਰੋਗਰਾਮ ਵਿੱਚ ਪਹੁੰਚੇ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਕਾਰਨ ਪ੍ਰੋਗਰਾਮ ਦੌਰਾਨ ਕੁਝ ਸਮੇਂ ਲਈ ਹੰਗਾਮੇ ਵਾਲੀ ਸਥਿਤੀ ਬਣ ਗਈ।

ਹੰਗਾਮੇ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸਟੇਜ ਤੋਂ ਕੀਤੀ ਇੱਕ ਟਿੱਪਣੀ ਤੋਂ ਬਾਅਦ ਮਾਹੌਲ ਹੋਰ ਗਰਮਾ ਗਿਆ। ਇਸ ਮਗਰੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਕ ਵੀ ਨਾਅਰੇਬਾਜ਼ੀ ਵਿੱਚ ਸ਼ਾਮਲ ਹੋ ਗਏ ਅਤੇ ਆਸ਼ੂ ਤੇ ਰਾਜਾ ਵੜਿੰਗ ਦੇ ਸਮਰਥਕ ਆਹਮੋ-ਸਾਹਮਣੇ ਆ ਗਏ। ਆਸ਼ੂ ਸਮਰਥਕਾਂ ਨੇ ਦੋਸ਼ ਲਗਾਇਆ ਕਿ ਰਾਜਾ ਵੜਿੰਗ ਨੇ ਇਸ਼ਾਰਿਆਂ ਰਾਹੀਂ ਉਨ੍ਹਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ।

ਰਾਜਾ ਵੜਿੰਗ ਨੇ ਹੰਗਾਮਾ ਕਰਨ ਵਾਲਿਆਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਨੂੰ ਆਰਐਸਐਸ ਦੀਆਂ ਕਠਪੁਤਲੀਆਂ ਕਰਾਰ ਦਿੱਤਾ ਅਤੇ ਕਿਹਾ ਕਿ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਪਾਰਟੀ ਹਾਈਕਮਾਨ ਨੂੰ ਰਿਪੋਰਟ ਭੇਜੀ ਜਾਵੇਗੀ। ਉਨ੍ਹਾਂ ਭਾਰਤ ਭੂਸ਼ਣ ਆਸ਼ੂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਲੁਧਿਆਣਾ ਵਿੱਚ ਕਾਂਗਰਸ ਦੀ ਅਗਵਾਈ ਕਰਦੇ ਸਨ, ਉਹ ਹੁਣ ਸਾਰੀਆਂ ਛੇ ਸੀਟਾਂ ਹਾਰ ਚੁੱਕੇ ਹਨ। ਵੜਿੰਗ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਇਕਜੁੱਟ ਹੋ ਕੇ ਚੋਣਾਂ ਲੜੇਗੀ ਅਤੇ ਜੇਕਰ ਕੋਈ ਆਗੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੁੰਦਾ ਤਾਂ ਉਸ ਦਾ ਜਵਾਬ ਉਹ ਖੁਦ ਦੇ ਸਕਦਾ ਹੈ।

ਇਸ ਮਾਮਲੇ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਹੰਗਾਮਾ ਹਰ ਪ੍ਰੋਗਰਾਮ ਵਿੱਚ ਨਹੀਂ ਹੋਇਆ, ਸਗੋਂ ਕੁਝ ਥਾਵਾਂ 'ਤੇ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਆਰਐਸਐਸ ਨਾਲ ਜੁੜੇ ਕੁਝ ਲੋਕ, ਕਾਂਗਰਸ ਦੇ ਪ੍ਰੋਗਰਾਮਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਘੇਲ ਨੇ ਕਿਹਾ ਕਿ ਪਾਰਟੀ ਅਜਿਹੀਆਂ ਹਰਕਤਾਂ ਤੋਂ ਘਬਰਾਉਣ ਵਾਲੀ ਨਹੀਂ ਅਤੇ ਆਪਣੀ ਸੰਗਠਨਾਤਮਕ ਮੁਹਿੰਮ ਜਾਰੀ ਰੱਖੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.