IMG-LOGO
ਹੋਮ ਪੰਜਾਬ: ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026: ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ...

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026: ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਭਰੀ ਨਾਮਜ਼ਦਗੀ, 20 ਸਤੰਬਰ ਨੂੰ ਹੋਵੇਗੀ ਵੋਟਿੰਗ

Admin User - Aug 06, 2026 08:01 PM
IMG

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਨੂੰ ਲੈ ਕੇ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਕੜੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਗ੍ਰੈਜੂਏਟ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ।

ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਇਸ ਤੋਂ ਪਹਿਲਾਂ ਵੀ ਗ੍ਰੈਜੂਏਟ ਹਲਕੇ ਤੋਂ ਚੋਣ ਜਿੱਤ ਕੇ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹਿ ਚੁੱਕੇ ਹਨ। ਪਿਛਲੀਆਂ ਚੋਣਾਂ ਵਿੱਚ ਉਨ੍ਹਾਂ ਨੇ ਲੋੜੀਂਦਾ ਚੋਣ ਕੋਟਾ ਪੂਰਾ ਕਰਕੇ ਜਿੱਤ ਦਰਜ ਕੀਤੀ ਸੀ ਅਤੇ ਆਪਣੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਨਾਲ ਜੁੜੇ ਅਕਾਦਮਿਕ, ਪ੍ਰਸ਼ਾਸਕੀ ਅਤੇ ਵਿਦਿਆਰਥੀ ਹਿੱਤਾਂ ਦੇ ਕਈ ਮੁੱਦਿਆਂ ਨੂੰ ਸੈਨੇਟ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਸੀ।

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਐਡਵੋਕੇਟ ਢਿੱਲੋਂ ਨੇ ਆਪਣੇ ਸਮਰਥਕਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੇ ਸਹਿਯੋਗ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਉਪਰੰਤ ਉਹ ਪਹਿਲਾਂ ਵਾਂਗ ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਗੇ ਅਤੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਐਲੂਮਨੀ ਨਾਲ ਜੁੜੇ ਹਰ ਅਹਿਮ ਮੁੱਦੇ ਨੂੰ ਸੈਨੇਟ ਵਿੱਚ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਰਹਿਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਵਿੱਚ ਗ੍ਰੈਜੂਏਟ ਹਲਕੇ ਤੋਂ ਕੁੱਲ 15 ਮੈਂਬਰ ਚੁਣੇ ਜਾਂਦੇ ਹਨ। ਸੈਨੇਟ ਚੋਣਾਂ 2026 ਲਈ 20 ਸਤੰਬਰ ਨੂੰ ਵੋਟਿੰਗ ਹੋਵੇਗੀ, ਜਿਸ ਤੋਂ ਬਾਅਦ ਨਵੇਂ ਮੈਂਬਰਾਂ ਦੀ ਚੋਣ ਦਾ ਰਸਤਾ ਸਾਫ਼ ਹੋਵੇਗਾ। ਚੋਣਾਂ ਨੂੰ ਲੈ ਕੇ ਉਮੀਦਵਾਰਾਂ ਅਤੇ ਸਮਰਥਕਾਂ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.