IMG-LOGO
ਹੋਮ ਪੰਜਾਬ: ਲੁਧਿਆਣਾ 'ਚ ਕਾਂਗਰਸ ਦੀ ਬੂਥ ਮੀਟਿੰਗ: 'ਆਪ' ਹਰ ਮੋਰਚੇ 'ਤੇ...

ਲੁਧਿਆਣਾ 'ਚ ਕਾਂਗਰਸ ਦੀ ਬੂਥ ਮੀਟਿੰਗ: 'ਆਪ' ਹਰ ਮੋਰਚੇ 'ਤੇ ਨਾਕਾਮ, ਪੰਜਾਬ 'ਚ ਕਾਂਗਰਸ ਦੀ ਵਾਪਸੀ ਤੈਅ— ਭੂਪੇਸ਼ ਬਘੇਲ

Admin User - Aug 07, 2026 10:11 AM
IMG

ਲੁਧਿਆਣਾ, 7 ਅਗਸਤ: ਏਆਈਸੀਸੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਕੰਧ 'ਤੇ ਲਿਖਿਆ ਸਾਫ਼ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਜਾ ਰਹੀ ਹੈ।


ਅੱਜ ਇੱਥੇ ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਮੋਰਚੇ 'ਤੇ ਨਾਕਾਮ ਰਹੀ ਹੈ ਅਤੇ ਲੋਕ ਜਲਦ ਤੋਂ ਜਲਦ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਅਕਾਲੀ ਦਲ ਅਤੇ ਨਾ ਹੀ ਭਾਜਪਾ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਨ।


ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੇ ਸਕਦੀ ਹੈ, ਜੋ ਸੂਬੇ ਵਿੱਚ ਅਮਨ-ਕਾਨੂੰਨ, ਸੁਰੱਖਿਆ ਅਤੇ ਵਿਕਾਸ ਨੂੰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਅਤ ਦਾ ਮੁੱਦਾ ਹੈ, ਜਿਸ 'ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਜਾ ਰਹੀ ਹੈ।


ਬੂਥ ਪੱਧਰ ਦੇ ਵਰਕਰਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਬਘੇਲ ਨੇ ਕਿਹਾ ਕਿ ਚੋਣਾਂ ਦੇ ਅਹਿਮ ਸਮੇਂ ਦੌਰਾਨ ਇਹੀ ਵਰਕਰ ਪਾਰਟੀ ਦੀ ਅਸਲ ਤਾਕਤ ਅਤੇ ਰੱਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਬੂਥ ਪੱਧਰ ਦਾ ਵਰਕਰ ਮਜ਼ਬੂਤ ਹੋਵੇਗਾ ਤਾਂ ਪਾਰਟੀ ਆਪਣੇ ਆਪ ਮਜ਼ਬੂਤ ਹੋ ਜਾਵੇਗੀ।


ਬਘੇਲ ਨੇ ਕਿਹਾ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਆਮ ਆਦਮੀ ਪਾਰਟੀ ਅਤੇ ਹੋਰ ਤਾਕਤਾਂ ਤੋਂ ਬਚਾਉਣ ਲਈ ਹਰ ਕੋਈ ਇਸ ਵੱਡੀ ਲੜਾਈ ਵਿੱਚ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਕਾਂਗਰਸ ਪਾਰਟੀ ਦੀ ਲੜਾਈ ਹੈ।


ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੇ ਸਾਰੇ ਆਗੂ ਬਹੁਤ ਜਲਦ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਛੋਟੇ-ਮੋਟੇ ਮਤਭੇਦ ਹੋਣਾ ਸੁਭਾਵਿਕ ਗੱਲ ਹੈ ਅਤੇ ਇਹ ਜਲਦੀ ਹੀ ਦੂਰ ਹੋ ਜਾਣਗੇ।


ਆਪਣੇ ਆਲੋਚਕਾਂ 'ਤੇ ਤਨਜ਼ ਕੱਸਦਿਆਂ, ਬਿਨਾਂ ਕਿਸੇ ਦਾ ਨਾਮ ਲਏ ਉਨ੍ਹਾਂ ਕਿਹਾ ਕਿ ਇੱਕ ਆਗੂ ਪਹਿਲਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ, ਫਿਰ ਅਕਾਲੀ ਦਲ ਵਿੱਚ ਗਿਆ, ਉਸ ਤੋਂ ਬਾਅਦ ਕਾਂਗਰਸ ਵਿੱਚ ਆਇਆ, ਫਿਰ ਭਾਜਪਾ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਅਤੇ ਮੁੜ ਕਾਂਗਰਸ ਵਿੱਚ ਆ ਗਿਆ, ਪਰ ਹੁਣ ਉਹੀ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜਾ ਆਗੂ, ਜੋ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ, ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਿੱਚ ਸੀ।




ਇਸ ਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਦੇ ਹਰ ਆਗੂ ਦਾ ਸਤਿਕਾਰ ਕਰਦੇ ਹਨ ਅਤੇ ਪਾਰਟੀ ਹਾਈਕਮਾਂਡ, ਜਿਸ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਸ਼ਾਮਲ ਹਨ, ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ।


ਆਪਣੇ ਟਰਾਂਸਪੋਰਟ ਮੰਤਰੀ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਾਦਲ ਪਰਿਵਾਰ ਦੀਆਂ ਗੈਰਕਾਨੂੰਨੀ ਤੌਰ 'ਤੇ ਚੱਲ ਰਹੀਆਂ ਬੱਸਾਂ ਨੂੰ ਰੋਕਿਆ ਸੀ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਤੋਂ ਪਹਿਲਾਂ ਅਤੇ ਨਾ ਹੀ ਉਨ੍ਹਾਂ ਤੋਂ ਬਾਅਦ ਕਿਸੇ ਨੇ ਬਾਦਲਾਂ ਦੀਆਂ ਬੱਸਾਂ ਰੋਕਣ ਦੀ ਹਿੰਮਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ, "ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਬਾਦਲਾਂ ਦੀ ਇੱਕ ਵੀ ਗੈਰਕਾਨੂੰਨੀ ਤੌਰ 'ਤੇ ਚੱਲ ਰਹੀ ਬੱਸ ਰੋਕ ਕੇ ਦਿਖਾਉਣ।"


ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੰਗਠਨ ਇੰਚਾਰਜ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ।


ਸਮਾਗਮ ਵਿੱਚ ਰਵਿੰਦਰ ਦਲਵੀ, ਕੈਪਟਨ ਸੰਦੀਪ ਸੰਧੂ, ਸ਼ਮਸ਼ੇਰ ਸਿੰਘ ਦੂਲੋ, ਰਾਜੀਆ ਸੁਲਤਾਨਾ, ਕੁਲਦੀਪ ਸਿੰਘ ਵੈਦ, ਵਿਕਰਮ ਬਾਜਵਾ, ਕਮਿਲ ਅਮਰ ਸਿੰਘ, ਡਾ. ਅਮਰ ਸਿੰਘ, ਜਗਤਾਰ ਇੱਸੋਵਾਲ, ਸਿਮਰਜੀਤ ਸਿੰਘ ਬੈਂਸ, ਸੰਜੇ ਤਲਵਾੜ, ਪਵਨ ਦੀਵਾਨ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.